- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਅੱਜ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਵਸ ਮੌਕੇ ਅੱਜ 15 ਮਈ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ, ਕਪੂਰਥਲਾ ਰੋਡ ਵਿਖੇ ਸੰਪ੍ਰਦਾਇ ਹਰਖੋਵਾਲੀਏ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਸਰਪ੍ਰਸਤੀ ਹੇਠ ਮਨਾਇਆ ਜਾ ਰਿਹਾ ਹੈ। ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਦੱਸਿਆ ਕਿ ਸਵੇਰੇ 8.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਲਾਲ ਸਿੰਘ ਜਥਾ ਬਾਬਾ ਮਾਨ ਸਿੰਘ, ਪਿਹੋਵਾ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ, ਸੰਤਗੜ੍ਹ, ਜਲੰਧਰ ਤੇ ਭਾਈ ਲਵਪ੍ਰੀਤ ਸਿੰਘ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।