ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਅੱਜ
ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਅੱਜ
Publish Date: Thu, 29 Jan 2026 09:39 PM (IST)
Updated Date: Thu, 29 Jan 2026 09:43 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਗੁਰਮਤਿ ਸਮਾਗਮ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਉੱਘੇ ਕਾਰੋਬਾਰੀ ਮਨਜੀਤ ਸਿੰਘ ਭਾਟੀਆ ਤੇ ਗੁਰਪਾਰਸ ਸਿੰਘ ਭਾਟੀਆ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁੱਕਰਵਾਰ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਅਤੇ ਭਾਈ ਜਸਪ੍ਰੀਤ ਸਿੰਘ (ਸੋਨੂੰ ਵੀਰ ਜੀ) ਦਿੱਲੀ ਵਾਲਿਆਂ ਦੇ ਜਥੇ ਵੱਲੋਂ ਕਥਾ-ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।