ਸੰਤ ਬਾਬਾ ਕਪੂਰ ਸਿੰਘ ਜੀ ਦੀ ਯਾਦ 'ਚ ਗੁਰਮਤਿ ਸਮਾਗਮ 8 ਨੂੰ
ਸੰਤ ਬਾਬਾ ਕਪੂਰ ਸਿੰਘ ਜੀ ਦੀ ਪਵਿੱਤਰ ਯਾਦ 'ਚ ਗੁਰਮਤਿ ਸਮਾਗਮ 8 ਫਰਵਰੀ ਨੂੰ
Publish Date: Fri, 06 Feb 2026 08:58 PM (IST)
Updated Date: Fri, 06 Feb 2026 09:02 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਜੌਹਲਾਂ ਵਿਖੇ ਉੱਘੀ ਧਾਰਮਿਕ ਸ਼ਖਸੀਅਤ ਸੰਤ ਬਾਬਾ ਕਪੂਰ ਸਿੰਘ ਜੀ ਨਿਰਬਾਣ ਜੀ ਦੀ 110ਵੀਂ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 8 ਫਰਵਰੀ ਨੂੰ ਮੌਜੂਦਾ ਮੁਖੀ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਅਗੁਵਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਸਮਾਗਮ ’ਚ ਸ਼ਮੂਲੀਅਤ ਕਰਨਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮੁਖੀ ਸੰਤ ਬਾਬਾ ਹਰਜਿੰਦਰ ਸਿੰਘਨੇ ਦੱਸਿਆ ਕਿ ਸਮਾਗਮ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਕੀਤੇ ਸ਼੍ਰੀ ਸਹਿਜ ਪਾਠਾਂ ਦੇ ਸੰਗਤੀ ਰੂਪ ’ਚ ਭੋਗ ਪਾਉਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ 7 ਫਰਵਰੀ ਸ਼ਨੀਵਾਰ ਸ਼ਾਮ 7 ਵਜੇ ਧਾਰਮਿਕ ਦੀਵਾਨ ਸਜਾਏ ਜਾਣਗੇ। ਸੰਤ ਹਰਜਿੰਦਰ ਸਿੰਘ ਜੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦਿਆਂ ਸੰਗਤਾਂ ਗੁਰਬਾਣੀ ਵਿਚਾਰ ਸਾਂਝਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸਿੱਖ ਵਿਦਵਾਨ ਤੇ ਪੰਥਕ ਬੁਲਾਰੇ ਗਿਆਨੀ ਭਗਵਾਨ ਸਿੰਘ ਜੌਹਲ ਤੇ ਭਾਈ ਜਗਜੀਵਨ ਸਿੰਘ ਜਲੰਧਰ ਵਾਲਿਆਂ ਸਮੇਤ ਪੰਥ ਪ੍ਰਸਿੱਧ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਸੰਗਤ ਨੂੰ ਰੂਹਾਨੀਅਤ ਨਾਲ ਜੋੜਿਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਉੱਘੇ ਸਿੱਖ ਚਿੰਤਕ, ਲੇਖਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਦੱਸਿਆ ਕਿ ਸਮਾਗਮ ਦੌਰਾਨ ਰਾਮਾ-ਮੰਡੀ ਵੈਲਫੇਅਰ ਸੁਸਾਇਟੀ ਵੱਲੋਂ ਡਾ.ਓਂਕਾਰ ਸ਼ਰਮਾ, ਡਾ. ਕੰਗਣਾ ਤੇ ਬੋਲੀਨਾ ਲੇਬੋਰੇਟਰੀ ਦੇ ਸਹਿਯੋਗ ਨਾਲ ਆਈਆਂ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।