ਅਮਰਜੀਤ ਸਿੰਘ ਵੇਹਗਲ, ਜਲੰਧਰ : ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ 342ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਭਾਈ ਸਿਮਰਨਜੀਤ ਸਿੰਘ ਦੇ ਰਾਗੀ ਜੱਥੇ ਵੱਲੋਂ ਸੰਗਤ ਨੂੰ ਰਸ ਭਿੰਨੇ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ। ਉਪਰੰਤ ਭਾਈ ਲਖਵਿੰਦਰ ਸਿੰਘ ਅਤੇ ਭਾਈ ਪਵਨੀਤ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ 'ਚ ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਤਬੀਰ ਸਿੰਘ, ਮਨਮਹਿੰਦਰ ਸਿੰਘ ਸੰਦਲ, ਜਥੇਦਾਰ ਸਰਦਾਰਾ ਸਿੰਘ ਮੱਕੜ ਤੋਂ ਇਲਾਵਾ ਭਾਰੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰ ਕੇ ਜੀਵਨ ਸਫਲਾ ਕੀਤਾ। ਸਮਾਪਤੀ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤੇ।