ਅਮਰਜੀਤ ਸਿੰਘ ਵੇਹਗਲ, ਜਲੰਧਰ : ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਦੇ ਸਾਬਕਾ ਪ੍ਰਧਾਨ ਬਾਬਾ ਭਗਤ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਅੱਜ 23 ਮਾਰਚ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਕਰਵਾਇਆ ਜਾ ਰਿਹਾ ਹੈ। ਗੁਰੂ ਘਰ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਤੇ ਵਿੱਕੀ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਮਨਪ੍ਰਰੀਤ ਸਿੰਘ ਕਾਨਪੁਰੀ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਕੰਵਲ, ਭਾਈ ਕਰਨੈਲ ਸਿੰਘ ਪਟਨਾ ਸਾਹਿਬ ਵਾਲੇ, ਭਾਈ ਮਨਰਾਜ ਸਿੰਘ ਜਲੰਧਰ ਵਾਲੇ, ਗੁਰਦੁਆਰਾ ਸਾਹਿਬ ਦੇ ਹੈਡ ਗੰ੍ਥੀ ਭਾਈ ਕਮਲਜੀਤ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ।