ਗੁਰਪ੍ਰੀਤ ਸਿੰਘ ਢਿੱਲੋਂ ਸਰਕਲ ਫਿਲੌਰ ਦੇ ਪ੍ਰਧਾਨ ਨਿਯੁਕਤ
ਅਕਾਲੀ ਦਲ ਪੁਨਰ ਸਰਜੀਤ
Publish Date: Sat, 16 May 2026 07:31 PM (IST)
Updated Date: Sun, 17 May 2026 04:13 AM (IST)

ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲਾਂ ਤੇ ਕੀਤੇ ਤਿੱਖੇ ਵਾਰ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ : ਨਜ਼ਦੀਕੀ ਪਿੰਡ ਛਿੱਛੋਵਾਲ ਵਿਖੇ ਗੁਰਪ੍ਰੀਤ ਸਿੰਘ ਢਿੱਲੋਂ ਪੁੱਤਰ ਜਥੇਦਾਰ ਗੁਰਮੀਤ ਸਿੰਘ ਛਿਛੋਵਾਲ ਨੇ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਰਵਣ ਸਿੰਘ ਸਾਬਕਾ ਕੈਬਨਿਟ ਮੰਤਰੀ, ਗੁਰਪ੍ਰਤਾਪ ਸਿੰਘ ਬੰਡਾਲਾ, ਰਣਜੀਤ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਪੰਜਾਬ, ਹੰਸ ਰਾਜ ਠੇਕੇਦਾਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਤਰਲੋਚਨ ਸਿੰਘ ਤੂਰ, ਸਤਿੰਦਰ ਸਿੰਘ ਧੰਜੂ ਜਰਨਲ ਸਕੱਤਰ ਪੰਜਾਬ ਵਿਸ਼ੇਸ ਤੌਰ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਸਰਕਲ ਫਿਲੌਰ ਦਾ ਪ੍ਰਧਾਨ, ਅਰਵਿੰਦਰ ਸਿੰਘ ਨੂੰ ਸਰਕਲ ਪ੍ਰਧਾਨ ਗੁਰਾਇਆ ਦਾ ਨਿਯਕੁਤ ਕੀਤਾ ਤੇ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨਿਤ ਕੀਤਾ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਇਕਮੁੱਠ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰੀਏ ਤੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਨੇ ਅਕਾਲੀ ਦਲ (ਬਾਦਲ) ’ਤੇ ਤਿੱਖੇ ਵਾਰ ਕਰਦਿਆਂ ਕਿਹਾ ਬਾਦਲ ਪਰਿਵਾਰ ਨੇ ਅਕਾਲੀ ਦਲ ਦਾ ਬੇੜਾ ਗਰਕ ਕੀਤਾ ਹੈ ਤੇ ਹੁਣ ਲੋਕ ਇਨ੍ਹਾਂ ਨੂੰ 2027 ਚ ਸਬਕ ਸਿਖਾਉਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਆਗੂਆਂ ਦਾ ਲੋਈਆ ਪਾਕੇ ਸਨਮਾਨਿਤ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸੰਧੂ, ਜਰਨੈਲ ਸਿੰਘ ਮੋਤੀਪੁਰ ਖਾਲਸਾ, ਸੁਖਪਾਲਵੀਰ ਰੂਬੀ ਮਸਾਣੀ, ਰੇਸਮ ਸਿੰਘ ਮਸਾਣੀ, ਬਾਬਾ ਸਰੂਪ ਸਿੰਘ ਬੱਛੋਵਾਲ, ਅਮਰੀਕ ਸਿੰਘ ਸਹੈਬੀ, ਸ਼ਰਨਜੀਤ ਸਿੰਘ ਬੜਾ ਪਿੰਡ, ਕਮਲਜੀਤ ਸਿੰਘ ਮੋਤੀਪੁਰ ਖਾਲਸਾ ਤੇ ਪਾਰਟੀ ਦੇ ਆਗੂ ਤੇ ਮੈਬਰ ਭਾਰੀ ਗਿਣਤੀ ’ਚ ਸ਼ਾਮਲ ਸਨ।