ਗੁਰੂ ਅਮਰਦਾਸ ਪਬਲਿਕ ਸਕੂਲ ਨੇ ਮਨਾਇਆ ਆਗਮਨ ਪੁਰਬ
ਗੁਰੂ ਅਮਰਦਾਸ ਪਬਲਿਕ ਸਕੂਲ ਨੇਮਨਾਇਆ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ
Publish Date: Fri, 01 May 2026 07:09 PM (IST)
Updated Date: Fri, 01 May 2026 07:11 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ’ਚ ਗੁਰੂ ਅਮਰਦਾਸ ਜੀ ਦਾ ਆਗਮਨ ਪੁਰਬ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਸਾਖੀਆਂ ਤੇ ਕਵਿਤਾਵਾਂ ਨਾਲ ਗੁਰੂ ਸਾਹਿਬ ਦੇ ਜੀਵਨ ’ਤੇ ਰੌਸ਼ਨੀ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਜ਼ਿਕਰਯੋਗ ਹੈ ਕਿ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ: ਅਪਰਨਾ ਮਹਿਤਾ, ਵਾਇਸ ਪ੍ਰਿੰਸੀਪਲ ਜੈਸਮੀਨ ਆਦਿ ਨੇ ਵਿਦਿਆਰਥੀਆਂ ਨੂੰ ਸਿਰੋਪਾਓ ਤੇ ਸਨਮਾਨਿਤ ਧਨ ਰਾਸ਼ੀ ਦੇ ਕੇ ਗੁਰੂ ਘਰ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਸਕੂਲ ਦੀ ਧਾਰਮਿਕ ਅਧਿਆਪਕਾ ਜਸਜੀਤ ਕੌਰ ਨੇ ਤੇ ਅਰਦਾਸ ਤੇ ਹੁਕਮਨਾਮੇ ਦੀ ਸੇਵਾ ਵਿਦਿਆਰਥੀਆਂ ਵੱਲੋਂ ਕੀਤੀ ਗਈ। ਇਸ ’ਚ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚਐੱਮ ਹੁਰੀਆ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਗਗਨਦੀਪ ਸਿੰਘ ਸੇਠੀ ਤੇ ਮਨਮੀਤ ਸਿੰਘ ਸੋਢੀ ਸਨ।