ਸ਼ਰਧਾ ਸਹਿਤ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ, ਚਲਿਆ ਕੀਰਤਨ ਦਾ ਪ੍ਰਵਾਹ ਤੇ ਕੀਤੀ ਆਤਸ਼ਬਾਜੀ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਸੋਮਵਾਰ ਨੂੰ ਮਹਾਨਗਰ ਦੇ ਵੱਖ-ਵੱਖ ਗੁਰੂ ਘਰਾਂ ’ਚ ਸ਼ਰਧਾ ਸਹਿਤ ਮਨਾਇਆ ਗਿਆ। ਗੁਰੂ ਘਰਾਂ ’ਚ ਵਿਸ਼ੇਸ਼ ਦੀਵਾਨ ਸਜਾਏ ਗਏ ਤੇ ਦੀਪਮਾਲਾ ਕਰਨ ਤੋਂ ਇਲਾਵਾ ਜਲੋਅ ਸਜਾਏ ਗਏ। ਵੱਡੀ ਗਿਣਤੀ ’ਚ ਸੰਗਤਾਂ ਸਵੇਰ ਤੋਂ ਹੀ ਗੁਰੂਘਰਾਂ ’ਚ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ। ਸੰਗਤ ਨੇ ਗੁਰੂ ਸਾਹਿਬ ਦੇ ਜੀਵਨ ਤੇ ਫਲਸਫ਼ੇ ਬਾਰੇ ਰਾਗੀ, ਢਾਡੀ ਤੇ ਕੀਰਤਨੀ ਜੱਥਿਆ ਵੱਲੋਂ ਕੀਰਤਨ ਕੀਤਾ ਗਿਆ। ਇਸ ਇਲਾਹੀ ਬਾਣੀ ਦਾ ਸੰਗਤ ਨੇ ਭਰਪੂਰ ਆਨੰਦ ਮਾਣਿਆ। ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਪਿਛਲੇ ਇਕ ਹਫਤੇ ਤੋਂ ਚੱਲ ਰਹੇ ਦੀਵਾਨਾਂ ਦੀ ਲੜੀ ਤਹਿਤ ਅੰਮ੍ਰਿਤ ਵੇਲੇ ਪੰਜ ਬਾਣੀਆਂ ਦੇ ਨਿੱਤਨੇਮ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਨੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਹੈੱਡ ਗਿਆਨੀ ਦਲਬੀਰ ਸਿੰਘ ਤੇ ਗੁਰਜਿੰਦਰ ਸਿੰਘ ਚੰਬਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਹਰਿਗੋਬਿੰਦ ਇਸਤਰੀ ਸਤਿਸੰਗ ਸਭਾ ਦੀਆਂ ਸਮੂਹ ਮੈਂਬਰ ਬੀਬੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪ੍ਰੰਤ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਬੇਅੰਤ ਸਿੰਘ ਸਰਹੱਦੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਭਾਈ ਦਰਸ਼ਨ ਸਿੰਘ ਕੋਮਲ ਤੇ ਭਾਈ ਮਹਿੰਦਰਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਵਰਨ ਸਿੰਘ ਦੇ ਜੱਥਿਆਂ ਨੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਵਧਾਈ ਦਿੱਤੀ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗ ਗੋਬਿੰਦ ਸਿੰਘ ਜੀ ਨੇ ਪੰਥ ਲਈ ਆਪਣਾ ਸਾਰਾ ਸਰਬੰਸ ਵਾਰ ਦਿੱਤਾ ਪਰ ਅੱਜ ਦਾ ਸਿੱਖ ਧਰਮ ਤੋਂ ਅਵੇਸਲਾ ਹੁੰਦਾ ਜਾ ਰਿਹਾ ਹੈ। ਸਟੇਜ ਦੀ ਸੇਵਾ ਗੁਰਮੀਤ ਸਿੰਘ ਤੇ ਇੰਦਰਪਾਲ ਸਿੰਘ ਨੇ ਨਿਭਾਈ। ਸਮਾਗਮ ’ਚ ਪ੍ਰਧਾਨ ਗੁਰਕ੍ਰਿਪਾਲ ਸਿੰਘ, ਬੇਅੰਤ ਸਿੰਘ ਸਰਹੱਦੀ, ਕੋਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਐਡਵੋਕੇਟ, ਸੀਨੀ. ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਕੁਲਵੰਤਬੀਰ ਸਿੰਘ ਕਾਲੜਾ, ਅਮਰੀਕ ਸਿੰਘ, ਚਰਨਜੀਤ ਸਿੰਘ ਸਰਾਫ, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਭੋਲਾ ਛਾਬੜਾ, ਪਰਮਜੀਤ ਸਿੰਘ ਨੈਨਾ, ਬਲਵਿੰਦਰ ਸਿੰਘ ਸਰਾਫ, ਜਗਜੀਤ ਸਿੰਘ ਖਜਾਨਚੀ, ਗੁਰਦੀਪ ਸਿੰਘ ਉਜਾਲਾ, ਅਮਰਜੀਤ ਸਿੰਘ ਭਾਟੀਆ, ਅੰਮ੍ਰਿਤਪਾਲ ਸਿੰਘ, ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਹਰਬੰਸ ਸਿੰਘ, ਬਿਸ਼ਨ ਸਿੰਘ ਆਦਿ ਸੰਗਤਾਂ ਹਾਜ਼ਰ ਸਨ। ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁਖ ਨਿਵਾਰਨ ਸਾਹਿਬ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਭਾਈ ਕਰਨਜੀਤ ਸਿੰਘ, ਭਾਈ ਕਮਲਜੀਤ ਸਿੰਘ ਭਾਈ ਦਵਿੰਦਰ ਸਿੰਘ ਸਾਰੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪਿੰਦਰ ਸਿੰਘ ਜੀ ਹਜ਼ੂਰੀ ਰਾਗੀ, ਇਸਤਰੀ ਸਤਿਸੰਗ ਸਭਾ ਗੁ: ਨੌਵੀਂ ਪਾਤਸ਼ਾਹੀ ਗਿਆਨੀ ਬਲਜੀਤ ਸਿੰਘ ਵੱਲੋਂ ਕਥਾ ਨਾਲ ਹਾਜ਼ਰੀ ਲਗਵਾਈ। ਲੈਕਚਰ ਬੀਬੀ ਜਸਜੀਤ ਕੌਰ, ਜਥੇਦਾਰ ਜਗਜੀਤ ਸਿੰਘ ਗਾਬਾ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਸ਼ਾਮ ਦੇ ਦੀਵਾਨ ’ਚ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਭਾਈ ਕਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ ਗਈ। ਗਿਆਨੀ ਬਲਜੀਤ ਸਿੰਘ ਵੱਲੋਂ ਕਥਾ ਵਿਚਾਰਾ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਸਮਾਗਮ ’ਚ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ, ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਚੇਅਰਮੈਨ ਜਥੇਦਾਰ ਜਗਜੀਤ ਸਿੰਘ ਗਾਬਾ, ਕੰਵਲਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਖਜਾਨਚੀ, ਮਨਜੀਤ ਸਿੰਘ ਠਕੁਰਾਲ ਸੀਨੀ. ਮੀਤ ਪ੍ਰਧਾਨ, ਪਰਮਜੀਤ ਸਿੰਘ ਕਾਨਪੁਰੀ ਮੀਤ ਪ੍ਰਧਾਨ, ਪਰਮਜੀਤ ਸਿੰਘ ਪਹਿਲਵਾਨ, ਭੁਪਿੰਦਰ ਸਿੰਘ ਭਿੰਦਾ ,ਰਵਿੰਦਰ ਸਿੰਘ ਖੁਰਾਣਾ, ਹਰਦੀਪ ਸਿੰਘ ਮੱਲੀ, ਹਰਜੀਤ ਸਿੰਘ ਕਾਹਲੋ, ਮਨਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ ਲੈਂਡਲਾਰਡ, ਹਰਜਿੰਦਰ ਸਿੰਘ ਲੈਨਲਾਰਡ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਭਾਈ ਹਰਜੀਤ ਸਿੰਘ, ਭਾਈ ਪ੍ਰਿੰਸਪਾਲ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਬਲਦੇਵ ਸਿੰਘ, ਭਾਈ ਆਤਮਾ ਸਿੰਘ, ਇਸਤਰੀ ਸਤਿਸੰਗ ਸਭਾ ਮਾਡਲ ਟਾਊਨ ਤੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਦੇ ਵਿਦਿਆਰਥੀਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਅੰਗਰੇਜ਼ ਸਿੰਘ ਕੈਲੀਫ਼ੋਰਨੀਆ, ਬੀਬੀ ਅੰਮ੍ਰਿਤਪਾਲ ਕੌਰ, ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੇ ਸਿੱਖਿਆਵਾਂ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੋੜਿਆ ਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਰਿੰਦਰਪਾਲ ਸਿੰਘ ਗਵਾਲੀਅਰ, ਪ੍ਰੀਤਮ ਸਿੰਘ ਸਪਰਾ, ਸਰਬਜੀਤ ਸਿੰਘ ਮੱਕੜ, ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ. ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਲਗਵਾਈ। ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖ਼ੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਤੇ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਚੁਪਹਿਰਾ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਮਨਾਏ ਗਏ। ਜਪੁਜੀ ਸਾਹਿਬ, ਚੌਪਈ ਸਾਹਿਬ, ਸਲੋਕ ਮਹੱਲਾ ਨੋਵਾਂ ਤੇ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ’ਚ ਪਾਠਾਂ ਉਪਰੰਤ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਹਜੂਰੀ ਰਾਗੀ ਸੁਖਵਿੰਦਰ ਸਿੰਘ ਤਲਵਿੰਦਰ ਸਿੰਘ ਜੀ ਨੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ, ਮੱਖਣ ਸਿੰਘ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਬਖਸ਼ੇ ਹੁਕਮ ਅਨੁਸਾਰ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਬੇਨਤੀ ਕੀਤੀ। ਪ੍ਰਬੰਧਕਾਂ ਨੇ ਸੰਗਤਾਂ ਨੂੰ ਸਹਿਜ ਪਾਠ ਕਰਣ ਤੇ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਦੀਆਂ ਸੇਵਾਵਾਂ ਨਾਲ ਜੋੜਨ ਦੀ ਪੁਰਜ਼ੋਰ ਅਪੀਲ ਕੀਤੀ। ਗੁਰੂ ਕੇ ਅਤੁੱਟ ਲੰਗਰ, ਦੁੱਧ-ਮਠਿਆਈਆਂ ਆਦਿ ਦੇ ਲੰਗਰ ਵਰਤਾਉਣ ਦੀ ਸੇਵਾ ਨੌਜਵਾਨ ਸਭਾ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵੱਲੋਂ ਕੀਤੀ ਗਈ। ਸਮਾਪਤੀ ’ਤੇ ਆਤਿਸ਼ਬਾਜੀ ਵੀ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਤੇਜਬੀਰ ਸਿੰਘ ਬਾਂਸਲ, ਹਰਮੋਹਿੰਦਰ ਸਿੰਘ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਡੀਪੀ ਸਿੰਘ ਵੱਧਵਾ, ਬੀਬੀ ਤੇਜਿੰਦਰ ਕੌਰ, ਪ੍ਰਮਿੰਦਰ ਕੌਰ, ਜਸਬੀਰ ਕੌਰ, ਅਵਿਨਾਸ਼ ਕੌਰ, ਹਰਮਨਜੋਤ ਸਿੰਘ, ਜਸਵਿੰਦਰ ਕੌਰ ਗਾਖ਼ਲ, ਗੁਰਨੀਤ ਸਿੰਘ, ਅਨਮੋਲ ਸਿੰਘ, ਜਸਦੀਪ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ, ਗਗਨ ਸਿੰਘ, ਹਰਮਨ ਮੱਕੜ, ਜਸਬੀਰ ਸਿੰਘ, ਅਜਮੇਰ ਸਿੰਘ ਆਦਿ ਹਾਜ਼ਰ ਸਨ। ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਅੰਮ੍ਰਿਤ ਵੇਲੇ ਦੇ ਦੀਵਾਨ ਦੀ ਆਰੰਭਤਾ ਨਿਤਨੇਮ ਦੇ ਪਾਠ ਨਾਲ ਹੋਈ, ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਏਕੁਵਿਦਰ ਸਿੰਘ ਬੀਬੀ ਕੋਲ਼ਾ ਭਲਾਈ ਕੇਂਦਰ, ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਗਿਆਨੀ ਮਨਜੀਤ ਸਿੰਘ ਸੇਵਕ ਨੇ ਕਿਹਾ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਵਾਲਿਆਂ, ਗਿਆਨੀ ਰਾਹੁਲਵੀਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸ਼ਾਮ ਦੇ ਦੀਵਾਨ ’ਚ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਿਸਪਾਲ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਨਿਭਾਈ ਗਈ। ਸਮਾਗਮ ’ਚ ਅਮਰਜੀਤ ਸਿੰਘ ਅਮਰੀ ਸੀਨੀਅਰ ਭਾਜਪਾ ਆਗੂ, ਉਮਾ ਬੇਰੀ ਕੌਂਸਲਰ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਹਰਜਿੰਦਰ ਸਿੰਘ, ਬਲਬੀਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਐਡਵੋਕੇਟ ਹਰਵਿੰਦਰ ਸਿੰਘ ਸੱਗੂ, ਚਰਨਜੀਤ ਸਿੰਘ ਮੱਕੜ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ।