ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਅਧਿਆਪਕ ਸਨਮਾਨੇ
ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਨੇ ਅਧਿਆਪਕਾਂ ਦਾ ਕੀਤਾ ਸਨਮਾਨ
Publish Date: Tue, 12 May 2026 07:24 PM (IST)
Updated Date: Tue, 12 May 2026 07:27 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਜਲੰਧਰ-ਕਪੂਰਥਲਾ ਜ਼ੋਨ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ- ਵੱਖ ਥਾਵਾਂ ਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਧਰਮ, ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਸਬੰਧੀ ਨਵੰਬਰ 2025 ਦੌਰਾਨ ਕਰਵਾਈਆਂ ਗਈਆਂ ਪ੍ਰੀਖਿਆਵਾਂ ਵਿਚ ਡਿਊਟੀ ਨਿਭਾਉਣ ਵਾਲੇ ਪ੍ਰਿੰਸੀਪਲਾਂ, ਪ੍ਰੋਫੈਸਰਾਂ, ਲੈਕਚਰਾਰਾਂ ਅਤੇ ਅਧਿਆਪਕਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਪ੍ਰਿਥੀ ਸਿੰਘ ਮੁੱਖ ਸਕੱਤਰ, ਜਗਦੀਸ਼ ਸਿੰਘ ਪਰਮਾਰ ਜ਼ੋਨਲ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਜ਼ੋਨਲ ਸਕੱਤਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਸਮਾਗਮ ’ਚ ਅਧਿਆਪਕ ਡਾ. ਮੇਹਰਪ੍ਰੀਤ ਸਿੰਘ ਮੈਂਬਰ ਸੁਪਰੀਮ ਕੌਂਸਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਾਬਕਾ ਡੀਨ, ਜੀ ਐੱਨ ਏ ਯੂਨੀਵਰਸਿਟੀ, ਫਗਵਾੜਾ, ਜਗਜੀਤ ਸਿੰਘ ਗਾਬਾ ਪ੍ਰਧਾਨ, ਸਿੰਘ ਸਭਾ ਜਲੰਧਰ ਅਤੇ ਮੈਂਬਰ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ,ਮਨਦੀਪ ਸਿੰਘ ਮਿੱਠੂ ਪ੍ਰਧਾਨ ਇੰਟਰਨੈਸ਼ਨਲ ਸਿੱਖ ਕੌਂਸਲ, ਬਲਜੀਤ ਸਿੰਘ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਗੁਰਚਰਨ ਸਿੰਘ ਜਨਰਲ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ,ਲਾਇਲਪੁਰ ਖਾਲਸਾ ਕਾਲਜ, ਬਨਾਰਸੀ ਦਾਸ ਆਰੀਆ ਕਾਲਜ, ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਹਿੰਦੂ ਕਨਿਆ ਕਾਲਜ ਕਪੂਰਥਲਾ, ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ, ਸੇਂਟ ਸੋਲਜਰ ਕਾਲਜ, ਅਕਾਲ ਅਕੈਡਮੀਆਂ ਅਤੇ ਜਲੰਧਰ-ਕਪੂਰਥਲਾ ਜ਼ੋਨ ਦੇ ਕਈ ਹੋਰ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਅਤੇ ਪ੍ਰਤੀਨਿਧੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਨਾਲ ਸਬੰਧਤ ਹੋਰ ਕੰਮਾਂ ਲਈ ਯੋਗਦਾਨ ਪਾਉਣ ਵਾਲੇ ਸੇਵਾਦਾਰਾਂ ਅਤੇ ਕੋਆਰਡੀਨੇਟਰਾਂ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਨਪ੍ਰੀਤ ਸਿੰਘ ਗਾਬਾ ਵਲੋਂ ਨਿਭਾਈ ਗਈ। ਇਸ ਮੌਕੇ ਸੁਰਿੰਦਰ ਸਿੰਘ ਪਰਮਾਰ, ਮਨਜੀਤ ਸਿੰਘ ਕੋਟਲੀ, ਐਡਵੋਕੇਟ ਸਤਿੰਦਰਪਾਲ ਸਿੰਘ ਛਾਬੜਾ, ਜਸਵਿੰਦਰ ਸਿੰਘ ਸਚਦੇਵਾ, ਕਮਲਜੀਤ ਸਿੰਘ, ਬਖ਼ਸ਼ੀਸ਼ ਸਿੰਘ, ਵਿਸ਼ਾਲ ਸਿੰਘ, ਜਗਜੋਤ ਕੌਰ, ਸਰਬਜੀਤ ਕੌਰ, ਗੁਰਤੇਜ ਸਿੰਘ ਹਰਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਮੋਂਟੂ, ਹਰਪ੍ਰੀਤ ਸਿੰਘ ਹੈਪੀ,ਜਪਨੂਰ ਕੌਰ ਆਦਿ ਮੌਜੂਦ ਸਨ।