- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੁੱਖਤਾ ਦੀ ਰਾਖੀ ਤੇ ਧਾਰਮਿਕ ਆਜ਼ਾਦੀ ਲਈ ਸਮਰਪਿਤ ਰਿਹਾ ਗੁਰੂ ਜੀ ਦੇ ਜੀਵਨ ਦਾ ਆਦੇਸ਼- ਮੰਨਣ

-ਸ਼ਰਧਾ ਸਹਿਤ ਸਜਾਏ ਗਏ ਧਾਰਮਿਕ ਦੀਵਾਨ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ’ਚ ਸ੍ਰੀ ਗੁਰੂ ਤੇਗ ਬਹਾਦਰ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨੂੰ ਸਮਰਪਿਤ ਕਰਵਾਏ ਗਏ ਆਤਮਰਸ ਕੀਰਤਨ ਦਰਬਾਰ ਭਾਈ ਗੁਰਪ੍ਰੀਤ ਸਿੰਘ, ਭਾਈ ਅਰਸ਼ਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਬਰਿੰਦਰ ਸਿੰਘ ਗੁਰਦਾਸਪੁਰ ਤੇ ਹਜ਼ੂਰੀ ਰਾਗੀ ਭਾਈ ਗੁਰਪਿੰਦਰ ਸਿੰਘ ਦਮਦਮੀ ਟਕਸਾਲ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਰਾਗੀ ਜਥਿਆਂ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੀਨੀ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਖਜਾਨਚੀ ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਦਲਜੀਤ ਸਿੰਘ ਗਾਬਾ, ਹਰਿੰਦਰ ਸਿੰਘ ਅਨੇਜਾ, ਸੁਖਦੇਵ ਸਿੰਘ, ਸੁਰਜੀਤ ਸਿੰਘ ਸੇਤੀਆ, ਭੁਪਿੰਦਰ ਸਿੰਘ ਭਿੰਦਾ, ਮਲਵਿੰਦਰ ਸਿੰਘ ਮੱਲ੍ਹੀ, ਮਲਕੀਅਤ ਸਿੰਘ ਮੁਲਤਾਨੀ ਨੇ ਹਾਜ਼ਰੀ ਭਰੀ।
----------------------
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ’ਚ ਕਰਵਾਏ ਗਏ ਸਮਾਗਮ ’ਚ ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸ਼ਨਬੀਰ ਸਿੰਘ, ਭਾਈ ਗੁਰਦੇਵ ਸਿੰਘ ਪ੍ਰੀਤ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਜੋੜਿਆ। ਗਿਆਨੀ ਮਨਜੀਤ ਸਿੰਘ ਤੇ ਗਿਆਨੀ ਜੋਗਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜ਼ਾਨਚੀ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ ਆਦਿ ਹਾਜ਼ਰ ਸਨ। ਗੁਰਦੁਆਰਾ ਸਿੰਘ ਸਭਾ ਅਮਨ ਨਗਰ ਗੁਰਦੁਆਰਾ ਸਿੰਘ ਸਭਾ ਅਮਨ ਨਗਰ ’ਚ ਵਿਦਵਾਨ ਸੰਤ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਹਰੀ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨੀ ’ਤੇ ਚਾਨਣਾ ਪਾਇਆ। ਐੱਸਜੀਪੀਸੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਲਾਸਾਨੀ ਸ਼ਹਾਦਤ ਤੇ ਬੰਦਗੀ ਭਰਿਆ ਜੀਵਨ ਰਿਹਾ ਹੈ ਜਿਨ੍ਹਾਂ ਦੀ ਕੁਰਬਾਨੀ ਸਮੁੱਚੇ ਸੰਸਾਰ ਲਈ ਵਿਲੱਖਣ ਪਛਾਣ ਰੱਖਦੀ ਹੈ। ਇਸ ਮੌਕੇ ਬਾਬਾ ਕੁਲਵੰਤ ਸਿੰਘ ਸੰਤੋਖਪੁਰਾ, ਰਣਜੀਤ ਸਿੰਘ, ਹਰਵਿੰਦਰ ਸਿੰਘ, ਰਣਜੀਤ ਸਿੰਘ ,ਗੁਰਨਾਮ ਸਿੰਘ, ਮਨਜਿੰਦਰ ਸਿੰਘ, ਬੀਬੀ ਸੁਖਵਿੰਦਰ ਕੌਰ ਡੇਰਾ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ, ਰਣਜੀਤ ਕੌਰ ਮੰਨਣ ਨੇ ਹਾਜ਼ਰੀ ਭਰੀ।