ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਨੇ ਜਿੱਤੇ ਮੈਡਲ
ਖੇਡ ਮੈਦਾਨ ’ਚ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੀ ਸ਼ਾਨਦਾਰ ਪ੍ਰਦਰਸ਼ਨ ਨਾਲ ਜਿੱਤ
Publish Date: Mon, 11 May 2026 08:57 PM (IST)
Updated Date: Mon, 11 May 2026 09:00 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਗੋਰਮਿੰਟ ਆਰਟ ਐਂਡ ਸਪੋਰਟਸ ਕਾਲਜ ਜਲੰਧਰ ਵਿਖੇ ਕਰਵਾਈ ਗਈ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ 2026-27 ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਮੈਡਲ ਨਾਂ ਕੀਤੇ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ। ਸਵੇਰ ਦੀ ਸਭਾ ਦੌਰਾਨ ਸਕੂਲ ਮੁਖੀ ਬਿਕਰਮ ਸਿੰਘ ਸੈਣੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਤੇ ਕੋਚ ਸਰਵਣ ਸਿੰਘ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਮੁਕਾਬਲਿਆਂ ’ਚ ਸਹਿਜਪ੍ਰੀਤ ਸਿੰਘ ਨੇ ਯੂ-16 60 ਮੀਟਰ ਦੌੜ ਵਿੱਚ ਦੂਜਾ ਸਥਾਨ ਅਤੇ ਬ੍ਰਾਡ ਜੰਪ ਵਿੱਚ ਤੀਜਾ ਸਥਾਨ ਹਾਸਲ ਕੀਤਾ। ਬਲਜੋਤ ਸਿੰਘ ਨੇ ਯੂ-12 60 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਿਮਰਜੀਤ ਕੌਰ ਨੇ ਯੂ-12 60 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ। ਸਿਮਰਨ ਕੌਰ ਨੇ ਯੂ-14 60 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਏਕਮ ਸਿੰਘ ਨੇ ਯੂ-16 60 ਮੀਟਰ ਅਤੇ 600 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ, ਜਦਕਿ ਮਨਰਾਜ ਸਿੰਘ ਨੇ ਹਾਈ ਜੰਪ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਰੀਤ ਅਰੋੜਾ ਨੇ ਯੂ-16 ਸ਼ਾਰਟਪੁੱਟ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। 4×100 ਮੀਟਰ ਰੀਲੇਅ ਯੂ-17 ਵਿੱਚ ਕ੍ਰਿਸ਼ਨਾ, ਗੁਰਨੂਰ ਸਿੰਘ, ਏਕਮ ਸਿੰਘ ਅਤੇ ਤਰਨਵੀਰ ਸਿੰਘ ਦੀ ਟੀਮ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਸਕੂਲ ਨੇ ਸਮੁੱਚੇ ਪ੍ਰਦਰਸ਼ਨ ਦੇ ਆਧਾਰ ’ਤੇ “ਓਵਰਆਲ ਰਨਰਅਪ ਟਰਾਫੀ 2026-27” ਵੀ ਆਪਣੇ ਨਾਮ ਕੀਤੀ। ਸਕੂਲ ਮੁਖੀ ਬਿਕਰਮ ਸਿੰਘ ਸੈਣੀ ਨੇ ਕਿਹਾ ਕਿ ਸਕੂਲ ਹਰ ਸਾਲ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਾ ਆ ਰਿਹਾ ਹੈ ਤੇ ਵਿਦਿਆਰਥੀਆਂ ਦੀ ਮਿਹਨਤ ਨਾਲ ਇਲਾਕੇ ਦਾ ਮਾਣ ਵਧ ਰਿਹਾ ਹੈ। ਉਨ੍ਹਾਂ ਭਵਿੱਖ ’ਚ ਵੀ ਹੋਰ ਵੱਡੀਆਂ ਉਪਲੱਬਧੀਆਂ ਦੀ ਉਮੀਦ ਪ੍ਰਗਟਾਈ।