ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੇ ਵਿਦਿਆਰਥੀ ਛਾਏ
ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 16 Apr 2026 08:23 PM (IST)
Updated Date: Thu, 16 Apr 2026 08:27 PM (IST)

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸੀਬੀਐੱਸਈ ਬੋਰਡ ਵੱਲੋਂ ਸਾਲ 2026 ’ਚ ਲਈ ਗਈ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ’ਚ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ 122 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਤੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਵੇਰ ਦੀ ਸਭਾ ’ਚ ਸਕੂਲ ਮੁੱਖੀ ਬਿਕਰਮ ਸਿੰਘ ਸੈਣੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਪਰਮੀਤ ਕੌਰ ਨੇ 97.8 ਫੀਸਦੀ ਅੰਕ ਲੈ ਕੇ ਸਕੂਲ ’ਚ ਪਹਿਲਾ ਸਥਾਨ ਹਾਸਲ ਕੀਤਾ। ਦਮਨਪ੍ਰੀਤ ਕੌਰ ਨੇ 97.2 ਫੀਸਦੀ, ਹਰਸ਼ਿਤ ਗੁਪਤਾ ਨੇ 96.4 ਫੀਸਦੀ ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਦੇ 16 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਲਗਪਗ 40 ਵਿਦਿਆਰਥੀਆਂ ਨੇ 88.6 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਪੰਜਾਬੀ ਵਿਸ਼ੇ ’ਚ ਸਕੂਲ ਦੇ 14 ਵਿਦਿਆਰਥੀਆਂ ਨੇ 100 ’ਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਅੰਗਰੇਜ਼ੀ ਵਿਸ਼ੇ ’ਚ 3 ਵਿਦਿਆਰਥੀਆਂ ਨੇ 99 ਅੰਕ ਪ੍ਰਾਪਤ ਕੀਤੇ, ਹਿੰਦੀ ਤੇ ਸਾਇੰਸ ਵਿਸ਼ੇ ’ਚ 98, ਗਣਿਤ ’ਚ 96 ਅੰਕ ਪ੍ਰਾਪਤ ਕਰਕੇ ਇਲਾਕੇ ’ਚ ਨਾ ਰੋਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਬਿਕਰਮ ਸਿੰਘ ਸੈਣੀ ਨੇ ਅੱਵਲ ਰਹੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਇਸ ਸਭ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ ਤੇ ਮਾਪਿਆਂ ਦੇ ਸਹਿਯੋਗ ਤੇ ਭਰੋਸੇ ਕਰਕੇ ਹੀ ਸੰਭਵ ਹੋ ਸਕਿਆ ਹੈ।