ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਿੰਡ ਹਜ਼ਾਰਾ ਦੀ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਆਰੰਭਤਾ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਸੰਖੇਪ ਸਮਾਗਮ ਦੌਰਾਨ ਸਕੂਲ ਸਟਾਫ ਅਤੇ ਸਮੂਹ ਵਿਦਿਆਰਥੀਆਂ ਸ਼੍ਰੀ ਗੁਰੂ ਗੰ੍ਥ ਸਾਹਿਬ ਨਤਮਸਤਕ ਹੋਏ ਅਤੇ ਸਤਿਗੁਰਾਂ ਦਾ ਆਸ਼ੀਰਵਾਦ ਪ੍ਰਰਾਪਤ ਕੀਤਾ। ਸਕੂਲੀ ਬੱਚਿਆਂ ਦੁਆਰਾ ਜਪੁ ਜੀ ਸਾਹਿਬ ਦੀਆਂ ਪੰਜ ਪੋੜੀਆਂ ਦਾ ਪਾਠ ਕੀਤਾ ਤੇ ਰਸ ਰਸਭਿੰਨੇ ਕੀਰਤਨ ਰਾਹੀਂ ਸ਼ਬਦ ਗਾਇਨ ਕਰਕੇ ਸਮੂਹ ਸਕੂਲ ਸਟਾਫ ਤੇ ਬੱਚਿਆਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਸ਼੍ਰੀ ਆਨੰਦ ਸਾਹਿਬ ਦੇ ਜਾਪ ਨਾਲ ਹੋਈ ਤੇ ਵਿਦਿਆਰਥੀਆਂ ਨੇ ਅਰਦਾਸ ਕਰਕੇ ਹੁੱਕਮਨਾਮਾਂ ਲਿਆ। ਇਸ ਮੌਕੇ ਸਕੂਲ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸਮਾਗਮ ਦੀ ਸ਼ਲਾਘਾ ਕੀਤੀ ਤੇ ਪਿ੍ਰੰਸੀਪਲ ਨਿਸ਼ਾ ਮੜੀਆਂ ਨੇ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਗਏ ਮਾਰਗ 'ਤੇ ਸ਼੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ਨਾਲ ਜੁੜਨ ਲਈ ਬੱਚਿਆਂ ਪ੍ਰਰੇਰਿਤ ਕੀਤਾ।