ਸੈਂਟਰਲ ਟਾਊਨ ’ਚ ਧਾਰਮਿਕ ਸਮਾਗਮ ਅੱਜ
ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਆਗਮਨ ਦਿਹਾੜਾ ਸਮਾਗਮ ਸੈਟਰਲ ਟਾਊਨ ਵਿਖੇ ਅੱਜ
Publish Date: Mon, 06 Apr 2026 06:29 PM (IST)
Updated Date: Mon, 06 Apr 2026 06:31 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ’ਚ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਦੱਸਿਆ ਕਿ ਸਮਾਗਮ ’ਚ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਮਾਡਲ ਟਾਊਨ ਕੀਰਤਨ ਦੀ ਹਾਜ਼ਰੀ ਭਰਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ।