ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਨਜ਼ਦੀਕੀ ਪਿੰਡ ਸਰਹਾਲ ਮੁੰਡੀ ਦੇ ਗੁਰਦੁਆਰਾ ਸਿੰਘਾ
Publish Date: Fri, 02 Jan 2026 08:21 PM (IST)
Updated Date: Fri, 02 Jan 2026 08:23 PM (IST)
ਪ੍ਰੀਤ ਮਜਾਰਾ, ਪੰਜਾਬੀ ਜਾਗਰਣ, ਦੁਸਾਂਝ ਕਲਾਂ : ਪਿੰਡ ਸਰਹਾਲ ਮੁੰਡੀ ਦੇ ਗੁਰਦੁਆਰਾ ਸਿੰਘਾ ਸਭਾ ਤੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ। ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸੰਗਤਾਂ ਲਈ ਚਾਹ, ਫਰੂਟ ਤੇ ਗੁਰੂ ਕੇ ਅਤੁੱਟ ਲੰਗਰ ਲਾਏ ਗਏ। ਇਸ ਮੌਕੇ ਪ੍ਰਬੰਧਕਾਂ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਤੇ ਦਾਨੀ ਸੱਜਣਾਂ ਤੇ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨ ਕੀਤਾ। ਰਾਗੀ, ਢਾਡੀ ਤੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਸਰਹਾਲ ਮੁੰਡੀ ਤੇ ਤਾਹਰਪੁਰ ਦੋਵੇਂ ਪਿੰਡਾਂ ਦੀਆਂ ਪਰਿਕਰਮਾ ਕਰਦਾ ਗੁਰਦੁਆਰਾ ਸਾਹਿਬ ’ਚ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ, ਗ੍ਰਾਮ ਪੰਚਾਇਤ ਮੈਂਬਰ ਤੇ ਦੋਵੇਂ ਪਿੰਡਾਂ ਦੀਆਂ ਸੰਗਤਾਂ ਭਾਰੀ ਗਿਣਤੀ ’ਚ ਸ਼ਾਮਲ ਸਨ।