ਰਾਕੇਸ਼ ਗਾਂਧੀ, ਜਲੰਧਰ : ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਹੁਸ਼ਿਆਰਪੁਰ ਦੇ ਪਿੰਡ ਚਕ ਗੁਜਰਾਂ 'ਚ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਪੈਸ਼ਲ ਟਾਸਕ ਫੋਰਸ ਦੇ ਏਆਈਜੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐੱਸਟੀਐੱਫ ਦੀ ਟੀਮ ਹੁਸ਼ਿਆਰਪੁਰ ਦੇ ਪਿੰਡ ਚੱਕ ਗੁਜ਼ਰਾ ਅੱਡੇ ਦੇ ਲਾਗੇ ਮੌਜੂਦ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਮੋਟਰਸਾਈਕਲ ਨੰਬਰ ਪੀਬੀ 07 ਬੀਈ 9732 ਸਵਾਰ ਦੋ ਤਸਕਰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ। ਇਸ 'ਤੇ ਟੀਮ ਨੇ ਨਾਕੇਬੰਦੀ ਸਖਤ ਕਰ ਦਿੱਤੀ। ਜਿਵੇਂ ਹੀ ਦੱਸੇ ਹੋਏ ਨੰਬਰ ਦੇ ਮੋਟਰਸਾਈਕਲ 'ਤੇ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੀਆਂ ਜੇਬਾਂ 'ਚੋਂ 450 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਦੋਵਾਂ ਨੌਜਵਾਨਾਂ ਜਿਨ੍ਹਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਮਹਤਿਆਣਾ ਹੁਸ਼ਿਆਰਪੁਰ ਤੇ ਲਵਪ੍ਰਰੀਤ ਸਿੰਘ ਉਰਫ ਰਾਜੂ ਵਾਸੀ ਜੰਡਿਆਲਾ ਗੁਰੂ ਅੰਮਿ੍ਤਸਰ ਵਜੋਂ ਹੋਈ ਹੈ, ਨੂੰ ਗਿ੍ਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਤਸਕਰਾਂ 'ਚੋਂ ਸੁਖਦੇਵ ਸਿੰਘ ਜਿਮ ਟੇ੍ਨਰ ਤੇ ਲਵਪ੍ਰਰੀਤ ਸਿੰਘ ਖੇਤੀਬਾੜੀ ਕਰਦਾ ਹੈ, ਦੋਹਾਂ ਖਿਲਾਫ ਐੱਸਟੀਐੱਫ ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਪੁੱਛਗਿਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।