- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੰਸ ਰਾਜ ਰਘੂਵੰਸ਼ੀ ਅੱਜ ਸ਼ਹਿਰ ਵਿਚ ਕਰਨਗੇ ਭਗਵਾਨ ਭੋਲੇ ਨਾਥ ਦਾ ਗੁਣਗਾਣ

-‘ਆਪ’ ਕਨਵੀਨਰ ਕੇਜਰੀਵਾਲ ਤੇ ਸੀਐੱਮ ਮਾਨ ਤੇ ਸਿਸੋਦੀਆ ਕਰਨਗੇ ਸ਼ਿਰਕਤ
-ਕੈਬਨਿਟ ਮੰਤਰੀ ਭਗਤ, ਬਾਲੀ ਤੇ ਪੁਲਿਸ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ’ਚ ਇਕ ਸ਼ਾਮ ਭਗਵਾਨ ਭੋਲੇ ਨਾਥ ਦੇ ਨਾਂ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਭਜਨ ਗਾਇਕ ਹੰਸ ਰਾਜ ਰਘੂਵੰਸ਼ੀ ਭਗਵਾਨ ਭੋਲੇ ਨਾਥ ਦਾ ਗੁਣਗਾਨ ਕਰਨਗੇ। ਸਮਾਗਮ ਜਿਥੇ ਕਰੀਬ 10 ਹਜ਼ਾਰ ਦੇ ਕਰੀਬ ਦੀ ਗਿਣਤੀ ’ਚ ਸੰਗਤਾਂ ਦੇ ਆਉਣ ਦੀ ਉਮੀਦ ਹੈ ਉਥੇ ਹੀ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਿਵੰਦਰ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੁਨੀਸ਼ ਸਿਸੋਦੀਆ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ, ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪੁਲਸ ਵੱਲੋਂ ਵੀ ਠੋਸ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮਾਗਮ ਦੌਰਾਨ 10 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। 13 ਜੂਨ ਸ਼ਨਿਚਰਵਾਰ ਸ਼ਾਮ 6 ਵਜੇ ਇਹ ਸਮਾਗਮ ਸ਼ੁਰੂ ਹੋਵੇਗਾ ਤੇ ਇਸ ਦੀ ਸ਼ੁਰੂਆਤ ਮੌਕੇ ਭਜਨ ਗਾਇਕ ਸੰਜੀਵ ਸਾਂਵਰੀਆ ਭਗਵਾਨ ਸ਼ਿਵ ਦੀ ਅਰਾਧਨਾ ਕਰਨਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਤ ਮਹਾਪੁਰਸ਼ ਅਤੇ ਜੰਗਮ ਮੰਡਲੀਆਂ ਵੀ ਸ਼ਾਮਲ ਹੋਣਗੀਆਂ। ਸਮਾਗਮ ਦੀ ਸ਼ੁਰੂਆਤ ਸੰਜੀਵ ਸਾਂਵਰੀਆ ਵੱਲੋਂ ਭਗਵਾਨ ਸ਼ਿਵ ਦੀ ਅਰਾਧਨਾ ਤੋਂ ਬਾਅਦ ਹੰਸ ਰਾਜ ਰਘੂਵੰਸ਼ੀ ਆਪਣੇ ਭਜਨਾਂ ਨਾਲ ਭਗਵਾਨ ਸ਼ਿਵ ਦਾ ਗੁਣਗਾਨ ਕਰਨਗੇ। ਪ੍ਰਬੰਧਕਾਂ ਵੱਲੋਂ ਵਾਟਰ ਪਰੂਫ ਪੰਡਾਲ ਲਾਇਆ ਗਿਆ ਹੈ। ਸਮਾਗਮ ਵਿਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਸੁਰੱਖਿਆ ਪ੍ਰਬੰਧ, ਪਾਰਕਿੰਗ ਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਲੰਗਰ ਦਾ ਵੀ ਪ੍ਰਬੰਧ ਰਹੇਗਾ। ਪਾਰਕਿੰਗ ਦਾ ਪ੍ਰਬੰਧ ਸਕੂਲ ਦੀ ਦੂਜੀ ਗਰਾਊਂਡ ’ਚ ਕੀਤਾ ਗਿਆ ਹੈ।
---
ਕੈਬਨਿਟ ਮੰਤਰੀ, ਬਾਲੀ ਅਤੇ ਸੀਪੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
ਸਾਈਂ ਦਾਸ ਸਕੂਲ ਦੀ ਗਰਾਊਂਡ ’ਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਨੂੰ ਲੈਕੇ ਜਿਥੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ, ਉਥੇ ਹੀ ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ (ਵਾਧੂ ਚਾਰਜ) ਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਪੁੱਜੇ। ਦੌਰੇ ਦੌਰਾਨ ਉਨ੍ਹਾਂ ਨੇ ਸਮਾਗਮ ਵਾਲੀ ਜਗ੍ਹਾ ਦੇ ਅੰਦਰ ਤੇ ਬਾਹਰ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਬਾਕੀ ਜ਼ਰੂਰੀ ਪ੍ਰਬੰਧਾਂ ਦਾ ਵੀ ਜਾਇਜ਼ ਲਿਆ। ਇਸ ਤੋਂ ਇਲਾਵਾ, ਨਗਰ ਨਿਗਮ, ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਮਾਗਮ ਲਈ ਸਖਤ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਸਮਾਗਮ ਵਾਲੀ ਜਗ੍ਹਾ ਤੇ ਆਸ-ਪਾਸ ਵੱਡੀ ਗਿਣਤੀ ’ਚ ਪਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਦੀਪਕ ਬਾਲੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਸ਼ਰਧਾਲੂ ਨੂੰ ਕੋਈ ਸਮੱਸਿਆ ਨਾ ਆਵੇ।
---
ਸ਼ਰਧਾਲੂਆਂ ’ਚ ਭਾਰੀ ਉਤਸ਼ਾਹ
ਉਪਰੋਕਤ ਸਮਾਗਮ ਨੂੰ ਲੈ ਕੇ ਸ਼ਰਧਲੂਆਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼ਰਧਾਲੂ ਬੜੀ ਬੇਸਬਰੀ ਨਾਲ ਇ ਸਮਾਗਮ ਦੀ ਉਡੀਕ ਕਰ ਰਹੇ ਹਨ। ਸਮਾਗਮ ਦੌਰਾਨ ਜਲੰਧਰ ਹੀ ਨਹੀਂ ਸਗੋਂ ਹੋਰ ਜ਼ਿਲ੍ਹਿਆਂ ’ਚੋਂ ਵੀ ਸ਼ਰਧਾਲੂਆਂ ਦੀ ਆਮਦ ਦੀ ਉਮੀਦ ਹੈ। ਇਸ ਸਮਾਗਮ ਨੂੰ ਲੈ ਕੇ ਸ਼ਰਧਾਲੂਆਂ ’ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ।