ਹੈਰੋਇਨ ਸਮੇਤ ਹੈਪੀ ਚੜ੍ਹਿਆ ਪੁਲਿਸ ਹੱਥੇ
ਹੈਰੋਇਨ ਸਮੇਤ ਹੈਪੀ ਚੜਿਆ ਪੁਲਿਸ ਦੇ ਹਥੇ
Publish Date: Sun, 04 Jan 2026 06:55 PM (IST)
Updated Date: Mon, 05 Jan 2026 04:09 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏਐੱਸਆਈ ਯੁਵਰਾਜ ਸਿੰਘ ਪੁਲਿਸ ਪਾਰਟੀ ਸਮੇਤ ਬਸਤੀ ਪੀਰਦਾਦ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਗਲੀ ’ਚੋਂ ਨਿਕਲੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਯਕਦਮ ਘਬਰਾ ਗਿਆ ਤੇ ਪਿੱਛੇ ਮੁੜ ਪਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਰੋਕਿਆ। ਏਐੱਸਆਈ ਯੁਵਰਾਜ ਸਿੰਘ ਨੇ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਗੌਰਵ ਅਰੋੜਾ ਉਰਫ ਹੈਪੀ ਦੱਸਿਆ, ਜਦ ਪੁਲਿਸ ਪਾਰਟੀ ਨੇ ਉਸ ਨੂੰ ਪਿੱਛੇ ਮੁੜਨ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ, ਜਦ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ 5.60 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।