ਪਿ੍ਰਤਪਾਲ ਸਿੰਘ/ਗਿਆਨ ਸੈਦਪੁਰੀ, ਸ਼ਾਹਕੋਟ/ਮਲਸੀਆਂ : ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਸਵ. ਸਾਧੂ ਸਿੰਘ ਬਜਾਜ ਦੇ ਪੁੱਤਰ, ਨਗਰ ਪੰਚਾਇਤ ਸ਼ਾਹਕੋਟ ਦੇ ਵਾਈਸ ਪ੍ਰਧਾਨ ਪਰਮਜੀਤ ਕੌਰ ਬਜਾਜ ਦੇ ਪਤੀ ਤੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ (ਹੈਪੀ ਬਜਾਜ) ਦਾ ਮੋਗਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਸਿਵਲ ਹਸਪਤਾਲ ਰੋਡ ਸਥਿਤ ਗ੍ਹਿ ਵਿਖੇ ਹੈਪੀ ਬਜਾਜ ਦੀ ਮਿ੍ਤਕ ਦੇਹ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਜਿੱਥੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮਿ੍ਤਕ ਦੇਹ 'ਤੇ ਪਾਰਟੀ ਦਾ ਚਿੰਨ੍ਹ ਤੇ ਦੁਸ਼ਾਲਾ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਕੁੰਵਰਜੀਤ ਸਿੰਘ ਤੇ ਸਮਰਪ੍ਰਰੀਤ ਸਿੰਘ ਨੇ ਦਿਖਾਈ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਹੈੱਡ ਗੰ੍ਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਵੱਲੋਂ ਅਰਦਾਸ ਕੀਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਬਿਕਰਮਜੀਤ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ 18 ਮਈ ਨੂੰ ਹੋਵੇਗੀ।

ਇਸ ਮੌਕੇ 'ਆਪ' ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ, 'ਆਪ' ਸਪੋਰਟਸ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਚੱਠਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਰਾਮਪੁਰ, ਅਜਮੇਰ ਸਿੰਘ ਖਾਲਸਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਦਰਸ਼ਨ ਸਿੰਘ ਟਾਹਲੀ, ਨਗਰ ਪੰਚਾਇਤ ਪ੍ਰਧਾਨ ਸਤੀਸ਼ ਰਿਹਾਨ, ਮਾਰਕੀਟ ਕਮੇਟੀ ਚੇਅਰਮੈਨ ਸੁਰਿੰਦਰਜੀਤ ਸਿੰਘ ਚੱਠਾ, ਸ਼ੋ੍ਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਵਾਈਸ ਚੇਅਰਮੈਨ ਕਪਿਲ ਗੁਪਤਾ, ਸਾਬਕਾ ਚੇਅਰਮੈਨ ਗੁਲਜ਼ਾਰ ਸਿੰਘ ਥਿੰਦ, ਭਾਜਪਾ ਦੇ ਸੂਬਾਈ ਆਗੂ ਤਰਸੇਮ ਮਿੱਤਲ, ਚੇਅਰਮੈਨ ਗੁਰਮੁੱਖ ਸਿੰਘ ਕੋਟਲਾ, ਵਾਈਸ ਚੇਅਰਮੈਨ ਦਰਸ਼ਨ ਸਿੰਘ, ਮਾਤਾ ਸਾਹਿਬ ਕੌਰ ਖਾਲਸਾ ਕਾਲਜ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਦਵਿੰਦਰ ਸਿੰਘ ਆਹਲੂਵਾਲੀਆ, ਰੋਮੀ ਗਿੱਲ ਐੱਮਸੀ, ਜਗਤਾਰ ਸਿੰਘ ਤਾਰੀ, ਰਣਜੀਤ ਸਿੰਘ ਰਾਣਾ ਪ੍ਰਧਾਨ, ਪਰਮਿੰਦਰ ਸਿੰਘ ਪੀਏ, ਬਾਬਾ ਗੱਜਣ ਸਿੰਘ, ਬਲਾਕ ਪ੍ਰਧਾਨ ਕਾਂਗਰਸ ਹਰਦੇਵ ਸਿੰਘ ਪੀਟਾ, ਪ੍ਰਵੀਨ ਗਰੋਵਰ ਸ਼ਹਿਰੀ ਪ੍ਰਧਾਨ, ਮੰਡੀ ਕਮੇਟੀ ਪ੍ਰਧਾਨ ਪਵਨ ਅਗਰਵਾਲ, ਕਮਲ ਨਾਹਰ ਐੱਮਸੀ, ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਕਲਸੀ, ਸੁਰਿੰਦਰਪਾਲ ਸਿੰਘ ਪ੍ਰਧਾਨ ਵਾਤਾਵਰਨ ਸੁਸਾਇਟੀ, ਜਰਨੈਲ ਸਿੰਘ ਲਾਲੀ, ਡਾ. ਜਸਵੰਤ ਸਿੰਘ ਭੰਡਾਲ, ਡਾ. ਦਵਿੰਦਰ ਸਮਰਾ, ਡਾ. ਅਰਵਿੰਦਰ ਸਿੰਘ ਰੂਪਰਾ, ਹਰਬੰਸ ਸਿੰਘ ਸਾਬਕਾ ਪ੍ਰਧਾਨ, ਜਗਦੀਸ਼ ਗੋਇਲ, ਮੇਜਰ ਸਿੰਘ ਬਾਜਵਾ, ਰੇਸ਼ਮ ਸਿੰਘ ਬਾਜਵਾ, ਰਮਨ ਗੁਪਤਾ ਪ੍ਰਧਾਨ ਰੈੱਡ ਰਿਬਨ ਕਲੱਬ, ਗੁਰਮੀਤ ਸਿੰਘ ਬਜਾਜ, ਸੋਨੀ ਬਜਾਜ, ਪਰਮਜੀਤ ਸਿੰਘ ਖਾਲਸਾ, ਅਸ਼ਵਨੀ ਮਿੱਤਲ ਸਮੇਤ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਹਾਜ਼ਰ ਸਨ।