- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ’ਚ ਹੋਈ ਇਸ ਮੁਲਾਕਾਤ ਦੌਰਾਨ ਡਾ. ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਫੁੱਲਕਾਰੀ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹਰਭਜਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਉਨ੍ਹਾਂ ਨੂੰ ਮਿਲ ਕੇ ਪ੍ਰੇਰਨਾ ਮਿਲੀ ਹੈ।

ਜਾਗਰਣ ਸੰਵਾਦਦਾਤਾ, ਜਲੰਧਰ : ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ (ਭੱਜੀ) ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਭੱਜੀ ਤੇ ਮਿੱਤਲ ਦੀ ਪ੍ਰਧਾਨ ਮੰਤਰੀ ਨਾਲ ਇਹ ਦੂਜੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਦੋਵੇਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਸਮੇਂ ਕੁਝ ਮਿੰਟਾਂ ਲਈ ਪ੍ਰਧਾਨ ਮੰਤਰੀ ਨੂੰ ਮਿਲੇ ਸਨ।
ਦਿੱਲੀ ’ਚ ਹੋਈ ਇਸ ਮੁਲਾਕਾਤ ਦੌਰਾਨ ਡਾ. ਅਸ਼ੋਕ ਮਿੱਤਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਫੁੱਲਕਾਰੀ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਦੌਰਾਨ ਹਰਭਜਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਉਨ੍ਹਾਂ ਨੂੰ ਮਿਲ ਕੇ ਪ੍ਰੇਰਨਾ ਮਿਲੀ ਹੈ।
ਦੋਵੇਂ ਰਾਜ ਸਭਾ ਮੈਂਬਰਾਂ ਨੇ ਆਪਣੇ ਐਕਸ ਹੈਂਡਲ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ। ਹਰਭਜਨ ਸਿੰਘ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਾ ਉਨ੍ਹਾਂ ਲਈ ਬਹੁਤ ਵੱਡਾ ਸਨਮਾਨ ਤੇ ਮਾਨ ਦੀ ਗੱਲ ਰਹੀ। ਉਨ੍ਹਾਂ ਦੀ ਦੂਰਦਰਸ਼ੀ ਸੋਚ, ਸ਼ਕਤੀਸ਼ਾਲੀ ਅਗਵਾਈ ਤੇ ਭਾਰਤ ਦੀ ਪ੍ਰਗਤੀ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ।
ਦੂਜੇ ਪਾਸੇ, ਡਾ. ਅਸ਼ੋਕ ਮਿੱਤਲ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਕਰਨਾ ਸਿਰਫ ਇਕ ਰਸਮ ਨਹੀਂ ਸੀ, ਬਲਕਿ ਇਹ ਹਰ ਪੰਜਾਬੀ ਦੇ ਪ੍ਰੇਮ, ਸਨੇਹ ਤੇ ਸਮਰੱਥ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਸੀ। ਇਹ ਪਲ ਉਨ੍ਹਾਂ ਲਈ ਬਹੁਤ ਹੀ ਨਿਮਰ ਤੇ ਗੌਰਵਮਈ ਰਿਹਾ, ਜਿਸ ਨੂੰ ਰਾਸ਼ਟਰ ਨਿਰਮਾਣਤੇ ਜਨਸੇਵਾ ਪ੍ਰਤੀ ਪ੍ਰਧਾਨ ਮੰਤਰੀ ਦੇ ਪ੍ਰੇਰਣਾਦਾਇਕ ਮਾਰਗਦਰਸ਼ਨ ਨੇ ਹੋਰ ਵੀ ਯਾਦਗਾਰ ਬਣਾ ਦਿੱਤਾ। ਵਿਕਸਿਤ ਭਾਰਤ ਦੇ ਉਨ੍ਹਾਂ ਦੇ ਦੂਰਦਰਸ਼ੀ ਵਿਜ਼ਨ ਤੋਂ ਸਾਨੂੰ ਸੇਵਾ, ਸਮਰਪਣ ਤੇ ਰਾਸ਼ਟਰਹਿੱਤ ਲਈ ਨਿਰੰਤਰ ਕੰਮ ਕਰਨ ਦੀ ਨਵੀਂ ਪ੍ਰੇਰਨਾ ਤੇ ਦ੍ਰਿੜ੍ਹ ਸੰਕਲਪ ਮਿਲਦਾ ਹੈ।