ਉਬਰਾਏ ਬਣੇ ਆਈਟੀ ਵਿੰਗ ਦੇ ਇੰਚਾਰਜ
ਹਰਜਿੰਦਰ ਸਿੰਘ ਉਬਰਾਏ ਆਈ ਟੀ ਵਿੰਗ ਦਾ ਇੰਚਾਰਜ ਨਿਯੁਕਤ
Publish Date: Thu, 12 Mar 2026 07:11 PM (IST)
Updated Date: Thu, 12 Mar 2026 07:12 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਲਈ ਹਰਜਿੰਦਰ ਸਿੰਘ ਉਬਰਾਏ ਵੱਲੋਂ ਆਈਟੀ ਵਿੰਗ ਦੀਆਂ ਸੇਵਾਵਾਂ ਲੰਬੇ ਸਮੇਂ ਤੋਂ ਬਾਖੂਬੀ ਨਿਭਾਈਆਂ ਜਾ ਰਹੀਆਂ ਸਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਉਨ੍ਹਾਂ ਨੂੰ ਆਈਟੀ ਵਿੰਗ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਹਰਜਾਪ ਸਿੰਘ ਸੰਘਾ ਹਲਕਾ ਇੰਚਾਰਜ ਕੈਂਟ, ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ, ਗੁਰਪ੍ਰੀਤ ਸਿੰਘ ਰੰਧਾਵਾ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ,ਦਲਵਿੰਦਰ ਸਿੰਘ ਬੜਿੰਗ, ਪ੍ਰਮਜੀਤ ਸਿੰਘ ਰੰਧਾਵਾ, ਗੁਰਬਿੰਦਰ ਸਿੰਘ, ਦਲੇਰ ਸਿੰਘ ਤੇ ਉਂਕਾਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।