- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੀਤ ਕੌਰ ਤਲਵੰਡੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਹਲਕਾ ਜਲੰਧਰ ਕੈਂਟ ਦੀ ਕੋਆਰਡੀਨੇਟਰ ਨਿਯੁਕਤ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਟਕਸਾਲੀ ਅਕਾਲੀ ਪਰਿਵਾਰ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਪੁੱਤਰੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਹਲਕਾ ਜਲੰਧਰ ਕੈਂਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਅਕਾਲੀ ਜਥਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ, ਜਥੇਦਾਰ ਮਹਿੰਦਰ ਪਾਲ ਸਿੰਘ ਬਿਨਾਕਾ, ਜਥੇਦਾਰ ਜਗਜੀਤ ਸਿੰਘ ਗਾਬਾ, ਜਥੇਦਾਰ ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਚਿੱਟਕਾਰਾ, ਜਸਵਿੰਦਰ ਸਿੰਘ ਜੱਸਾ, ਪ੍ਰਦੀਪ ਸਿੰਘ ਬਸਰਾ, ਸਿਮਰਜੀਤ ਕੌਰ ਸਿਧੂ, ਹਲਕਾ ਆਦਮਪੁਰ ਦੇ ਕੋਆਰਡੀਨੇਟਰ ਜਰਨੈਲ ਸਿੰਘ ਗੜਦੀਵਾਲ, ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਜਸਪ੍ਰੀਤ ਸਿੰਘ, ਸੁਖ ਮੋਹਨ ਸਿੰਘ ਸਹਿਗਲ, ਤਜਿੰਦਰ ਸਿੰਘ ਦਕੋਹਾ, ਅਮਰਜੀਤ ਸਿੰਘ, ਸਤਨਾਮ ਸਿੰਘ ਲਾਇਲ ਤੇ ਹੋਰ ਅਕਾਲੀ ਵਰਕਰਾਂ ਨੇ ਗ੍ਰਹਿ ’ਚ ਜਾ ਕੇ ਵਧਾਈਆਂ ਦਿੱਤੀਆਂ। ਉਨ੍ਹਾਂ ਵੱਲੋਂ ਹਲਕੇ ਬਾਰੇ ਵਿਚਾਰਾਂ ਕੀਤੀਆਂ ਗਈਆਂ। ਹਰਜੀਤ ਕੌਰ ਨੇ ਕਿਹਾ ਕਿ ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਲੋਚਦੀ ਰਹੀ ਹੈ। ਸਾਰੇ ਸਾਥੀਆਂ ਨਾਲ ਰਲ ਕੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਝੋਲੀ ’ਚ ਪਾਈ ਜਾਵੇਗੀ।