ਹਰਪ੍ਰੀਤ ਸਿੰਘ ਬਣੇ ਮੀਡੀਆ ਇੰਚਾਰਜ
ਹਰਪ੍ਰੀਤ ਸਿੰਘ ਜਥੇ ਦਾ ਮੀਡੀਆ ਇੰਚਾਰਜ ਨਿਯੁਕਤ
Publish Date: Mon, 16 Mar 2026 08:33 PM (IST)
Updated Date: Mon, 16 Mar 2026 08:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਅਕਾਲੀ ਜਥਾ ਜਲੰਧਰ ਸ਼ਹਿਰੀ ਪੁਨਰ ਸੁਰਜੀਤ ਦੇ ਪ੍ਰਧਾਨ ਅਮਰਜੀਤ ਸਿੰਘ ਕਿਸ਼ਨਪੁਰਾ ਨੇ ਆਪਣੀ ਜੱਥੇਬੰਦੀ ਦਾ ਵਿਸਥਾਰ ਕਰਦਿਆਂ ਹੋਇਆ ਹਰਪ੍ਰੀਤ ਸਿੰਘ ਨੂੰ ਜਥੇ ਦਾ ਮੀਡੀਆ ਇੰਚਾਰਜ ਥਾਪਿਆ। ਉਨਾਂ ਨੂੰ ਗੁਰਦੁਆਰਾ ਮਾਡਲ ਟਾਊਨ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਕੱਤਰ ਜਨਰਲ ਸਰਵਨ ਸਿੰਘ ਫਿਲੋਰ, ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਬਿਨਾਕਾ, ਮੀਤ ਪ੍ਰਧਾਨ ਹਰਜੀਤ ਕੌਰ ਤਲਵੰਡੀ, ਕੁਲਵਿੰਦਰ ਸਿੰਘ ਚੀਮਾ, ਜਸਵਿੰਦਰ ਸਿੰਘ ਡੋਲਫਿਨ ਸਰਦਾਰ ਜਸਵਿੰਦਰ ਸਿੰਘ ਜੱਸਾ, ਅਮਰਜੀਤ ਸਿੰਘ, ਹਰਵਿੰਦਰ ਸਿੰਘ ਜੱਬਲ ਆਦਿ ਹਾਜ਼ਰ ਸਨ।