ਹਰਵਿੰਦਰ ਕੁਮਾਰ ਤੇ ਸੁਖਵਿੰਦਰ ਸਿੰਘ ਬਣੇ ‘ਆਪ’ ਯੂਥ ਵਿੰਗ ਦੇ ਕੋਆਰਡੀਨੇਟਰ
ਹਰਵਿੰਦਰ ਕੁਮਾਰ ਤੇ ਸੁਖਵਿੰਦਰ ਸਿੰਘ ਬਣੇ ‘ਆਪ’ ਯੂਥ ਵਿੰਗ ਦੇ ਕੋਆਰਡੀਨੇਟਰ
Publish Date: Tue, 13 Jan 2026 07:26 PM (IST)
Updated Date: Tue, 13 Jan 2026 07:27 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਆਮ ਆਦਮੀ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਮਕਸਦ ਨਾਲ ਯੂਥ ਵਿੰਗ ਵਿਚ ਕੀਤੀਆਂ ਨਿਯੁਕਤੀਆਂ ਵਿਚ ਹਰਵਿੰਦਰ ਕੁਮਾਰ ਅਤੇ ਸੁਖਵਿੰਦਰ ਸਿੰਘ ਨੂੰ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜ਼ਿੰਮੇਵਾਰੀ ਦੇ ਮਿਲਣ ‘ਤੇ ਨਵ-ਨਿਯੁਕਤ ਬਲਾਕ ਕੋਆਰਡੀਨੇਟਰਾਂ ਨੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਦੋਆਬਾ ਜ਼ੋਨ ਇੰਚਾਰਜ ਗੁਰਿੰਦਰ ਸਿੰਘ ਸ਼ੇਰਗਿੱਲ, ਰੌਬੀ ਕੰਗ, ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਅਤੇ ਹਲਕਾ ਕੋਆਰਡੀਨੇਟਰ ਸ਼ਮਸ਼ੇਰ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਮ ਘਰਾਂ ਦੇ ਨੌਜਵਾਨਾਂ ਤੇ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਮਾਣ ਬਖਸ਼ਿਆ ਹੈ, ਉਹ ਉਸਦਾ ਮੁੱਲ ਮਿਹਨਤ ਨਾਲ ਮੋੜਨਗੇ। ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇਗਾ ਅਤੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਭੁੱਲਰ ਤੇ ਹੋਰਨਾਂ ਆਗੂਆਂ ਨੇ ਨਵੇਂ ਬਲਾਕ ਕੋਆਰਡੀਨੇਟਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਲਈ ਮਿਹਨਤ ਨਾਲ ਕੰਮ ਕਰਨ ਲਈ ਕਿਹਾ।