ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਹਵਨ ਯੱਗ ਕਰਵਾਇਆ
ਰੇਨਬੋ ਪਬਲਿਕ ਸਕੂਲ ਤੇ ਰੇਨਬੋ ਸਟਾਰਸ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਹਵਨ ਯੱਗ
Publish Date: Thu, 19 Mar 2026 09:53 PM (IST)
Updated Date: Thu, 19 Mar 2026 09:55 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਰੇਨਬੋ ਪਬਲਿਕ ਸਕੂਲ, ਸੱਤੋਵਾਲੀ ਆਦਮਪੁਰ ਤੇ ਰੇਨਬੋ ਸਟਾਰਸ ਸਕੂਲ ’ਚ ਪ੍ਰਬੰਧਕ ਅਨਿਲ ਕੁਮਾਰ ਸ਼ਰਮਾ ਤੇ ਸੁਨੀਤਾ ਸ਼ਰਮਾ ਦੀ ਪ੍ਰਧਾਨਗੀ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਹਵਨ ਯੱਗ ਕਰਵਾਇਆ ਗਿਆ। ਯੱਗ ’ਚ ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਤੇ ਵਿਦਿਆਰਥੀਆਂ ਨੇ ਸਮੱਗਰੀ ਪਾਈ ਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਹਵਨ ਯੱਗ ਮਗਰੋਂ ਪ੍ਰਬੰਧਕਾਂ ਅਨਿਲ ਕੁਮਾਰ ਸ਼ਰਮਾ ਤੇ ਸੁਨੀਤਾ ਸ਼ਰਮਾ ਵੱਲੋਂ ਕੰਜਕ ਪੂਜਨ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਪ੍ਰਸ਼ਾਦ ਵੰਡਿਆ ਗਿਆ। ਸਕੂਲ ਦੇ ਪ੍ਰਿੰਸੀਪਲ ਡੋਗਰਾ ਨੇ ਹਵਨ ਯੱਗ ਦੇ ਮਹੱਤਵ ਬਾਰੇ ਹਾਜ਼ਰ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਣੂ ਕਰਵਾਉਂਦੇ ਹੋਏ ਨਵੇਂ ਸੈਸ਼ਨ ਦੀ ਸ਼ੁਰੂਆਤ ਦੀ ਵਧਾਈ ਦਿੱਤੀ ਤੇ ਸਕੂਲ ਦੀ ਤਰੱਕੀ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।