ਭਰੂਣ ਹੱਤਿਆ ਦੇ ਖ਼ਾਤਮੇ ਲਈ ਸਿਹਤ ਵਿਭਾਗ ਗੰਭੀਰ : ਡਾ. ਗਰਗ
ਭਰੂਣ ਹੱਤਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਿਹਤ ਵਿਭਾਗ ਗੰਭੀਰ: ਸਿਵਲ ਸਰਜਨ ਡਾ. ਰਾਜੇਸ਼ ਗਰਗ
Publish Date: Thu, 08 Jan 2026 06:33 PM (IST)
Updated Date: Thu, 08 Jan 2026 06:36 PM (IST)

-ਜ਼ਿਲ੍ਹਾ ਪੀਸੀ-ਪੀਐੱਨਡੀਟੀ ਐਡਵਾਈਜ਼ਰੀ ਕਮੇਟੀ ਦੀ ਹੋਈ ਮੀਟਿੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ’ਚ ਪੀਸੀ-ਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਦਫਤਰ ਵਿਖੇ ਵੀਰਵਾਰ ਨੂੰ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ 5 ਨਵੇਂ ਸਕੈਨ ਸੈਂਟਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਲਈ ਅਰਜੀਆਂ ਪ੍ਰਾਪਤ ਹੋਈਆਂ ਸਨ। ਪੀਸੀ-ਪੀਐੱਨਡੀਟੀ ਐਕਟ ਅਧੀਨ ਜਿਨ੍ਹਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਸਨ। ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ ਸਕੈਨ ਸੈਂਟਰ ਨੂੰ ਮਨਜੂਰੀ ਦੇ ਦਿੱਤੀ ਗਈ। ਇਸਦੇ ਨਾਲ ਹੀ 6 ਸਕੈਨ ਸੈਂਟਰਾਂ ਵੱਲੋਂ ਸੈਂਟਰਾਂ ਦੀ ਰਜਿਸਟ੍ਰੇਸ਼ਨ ਰੀਨਿਊਲ ਕਰਵਾਉਣ ਲਈ ਪ੍ਰਤੀ ਬੇਨਤੀਆਂ ਪ੍ਰਾਪਤ ਹੋਈਆਂ ਸਨ। ਮੀਟਿੰਗ ਦੌਰਾਨ ਸਮੂਹ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ 6 ਸੈਂਟਰਾਂ ਦੀ ਅਰਜ਼ੀਆਂ ਤੇ ਵਿਚਾਰ ਕਰਦੇ ਹੋਏ ਰੀਨਿਊਲ ਦੀ ਮਨਜ਼ੂਰੀ ਦੇ ਦਿੱਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ’ਚ ਪੀਸੀ-ਪੀਐੱਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਿਹਤ ਵਿਭਾਗ ਗੰਭੀਰ ਹੈ, ਇਹ ਇਕ ਸਮਾਜਿਕ ਬੁਰਾਈ ਹੈ, ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਡਾ. ਵਰਿੰਦਰ ਕੌਰ ਥਿੰਦ (ਗਾਇਨੀ) ਐੱਸਐੱਮਓ, ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਅਭਿਨਵ ਸ਼ੂਰ, ਡਾ. ਮੋਹਿਤ ਚੰਦਰ, ਸਹਾਇਕ ਜ਼ਿਲ੍ਹਾ ਅਟਾਰਨੀ ਗਗਨਦੀਪ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਭਾਟੀਆ, ਪਰਵੀਨ ਅਬਰੋਲ ਸੋਸ਼ਲ ਵਰਕਰ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਜ਼ਿਲ੍ਹਾ ਪੀਸੀ-ਪੀਐੱਨਡੀਟੀ ਕੋਆਰਡੀਨੇਟਰ ਦੀਪਕ ਬਪੋਰਿਆ ਮੌਜੂਦ ਸਨ।