- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਿਆਨ ਸਿੰਘ ਸਾਬਕਾ ਸਰਪੰਚ ਨੂੰ ਭਰਪੂਰ ਸ਼ਰਧਾਂਜਲੀਆਂ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ :
ਨੇੜਲੇ ਪਿੰਡ ਹਾਜੀਪੁਰ ਦੇ ਸਾਬਕਾ ਸਰਪੰਚ ਗਿਆਨ ਸਿੰਘ ਦਾ 3 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ। ਸ਼ਨਿੱਚਰਵਾਰ ਨੂੰ ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਸਲੈਚਾ ਵਿਖੇ ਹੋਈ। ਇਸ ਮੌਕੇ ਭਾਈ ਅਮਰੀਕ ਸਿੰਘ ਸਰਾਏ ਖ਼ਾਮ ਦੇ ਕੀਰਤਨੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸ਼ਰਧਾਂਜਲੀ ਭੇਟ ਕਰਦਿਆਂ ਸਵਰਗੀ ਗਿਆਨ ਸਿੰਘ ਦੇ ਸੰਘਰਸ਼ਮਈ ਜੀਵਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਵਰਗੀ ਗਿਆਨ ਸਿੰਘ ਨੇ ਆਪਣੇ ਸਿਆਸੀ ਜੀਵਨ ਦੌਰਾਨ ਵੀ ਸਮਾਜ ਵਿੱਚ ਇਮਾਨਦਾਰ ਸਖਸ਼ ਵਜੋਂ ਪਹਿਚਾਣ ਬਣਾਈ। ਡਾ. ਬੀ.ਆਰ ਅੰਬੇਡਕਰ ਆਰਮੀ ਪੰਜਾਬ ਦੇ ਸੂਬਾ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਨੇ ਵੀ ਸ਼ਰਧਾਂਜਲੀ ਭੇਟ ਕੀਤੀ। ਅਖੀਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਪਰਿਵਾਰ ਵੱਲੋਂ ਸਭ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸਾਬਕਾ ਸਰਪੰਚ(ਪੁੱਤਰ), ਰਸ਼ਪਾਲ ਚੰਦ ਸਪੇਨ(ਪੁੱਤਰ), ਰਮੇਸ਼ ਚੰਦ(ਪੁੱਤਰ), ਮਨਪ੍ਰੀਤ ਕੌਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬਲਦੇਵ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਪਰਮਜੀਤ ਮਿੱਡਾ ਨੰਬਰਦਾਰ, ਸੁਖਵਿੰਦਰ ਸਿੰਘ ਨੰਬਰਦਾਰ, ਗੁਰਦੇਵ ਲਾਲ ਸਾਬਕਾ ਸਰਪੰਚ, ਸਾਧੂ ਸਿੰਘ ਮਿੱਡਾ, ਠੇਕੇਦਾਰ ਸੁਖਮਿੰਦਰਪਾਲ ਮੰਗਾ ਸਾਬਕਾ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਹੈਪੀ ਗੁੱਜਰ, ਨਾਜਰ ਰਾਮ ਸਾਬਕਾ ਸਰਪੰਚ ਕਾਕੜਾ ਕਲਾਂ, ਪਰਮਜੀਤ ਸਿੰਘ ਐਫ.ਸੀ.ਆਈ, ਜਸਵੀਰ ਸਿੰਘ ਸ਼ੀਰਾ ਸਾਬਕਾ ਸਰਪੰਚ ਸਾਹਲਾ ਨਗਰ, ਸੁਖਦੇਵ ਸਿੰਘ ਹਾਜ਼ਰ ਸਨ।