ਜਲੰਧਰ ਦੇ ਸਥਾਨਕ ਚੋਣ ਦੰਗਲ 'ਚ ਗਰਮੀ ਫਿੱਕੀ: 12 ਵਜੇ ਤੱਕ ਲੋਹੀਆਂ ਖਾਸ 36.86% ਨਾਲ ਸਭ ਤੋਂ ਅੱਗੇ, DC ਵਰਜੀਤ ਵਾਲੀਆ ਦੀ ਅਗਵਾਈ ਹੇਠ ਵੋਟਿੰਗ ਸ਼ਾਂਤੀਪੂਰਨ ਜਾਰੀ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ ਹੈ। ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।
Publish Date: Tue, 26 May 2026 02:52 PM (IST)
Updated Date: Tue, 26 May 2026 02:55 PM (IST)
ਜਲੰਧਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਜਲੰਧਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ 5 ਨਗਰ ਕੌਂਸਲਾਂ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ 2 ਨਗਰ ਪੰਚਾਇਤਾਂ ਮਹਿਤਪੁਰ ਤੇ ਲੋਹੀਆਂ ਖਾਸ ਲਈ ਸ਼ਾਂਤੀਪੂਰਨ ਤਰੀਕੇ ਨਾਲ ਵੋਟ ਪ੍ਰਕਿਰਿਆ ਚੱਲ ਰਹੀ ਹੈ। ਵੋਟਰ ਉਤਸ਼ਾਹ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ।
12 ਵਜੇ ਤੱਕ ਨਗਰ ਕੌਂਸਲ ਆਦਮਪੁਰ ਵਿਖੇ 31.36 ਫੀਸਦੀ, ਕਰਤਾਰਪੁਰ ਵਿਖੇ 32.71, ਨਕੋਦਰ 32.12, ਨੂਰਮਹਿਲ 35.58 ਅਤੇ ਨਗਰ ਕੌਂਸਲ ਫਿਲੌਰ ਵਿਖੇ 31.51 ਫੀਸਦੀ ਵੋਟਿੰਗ ਹੋਈ। ਇਸੇ ਤਰ੍ਹਾਂ ਨਗਰ ਪੰਚਾਇਤ ਮਹਿਤਪੁਰ ਵਿਖੇ 36.17 ਫੀਸਦੀ ਅਤੇ ਲੋਹੀਆਂ ਖਾਸ ਵਿਖੇ 36.86 ਫੀਸਦੀ ਵੋਟਾਂ ਸ਼ਾਂਤੀਪੂਰਨ ਤਰੀਕੇ ਨਾਲ ਪਈਆਂ।