ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਨੁਕਸਾਨੀਆਂ
ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਫਸਲਾਂ ਨੂੰ ਭਾਰੀ ਨੁਕਸਾਨ
Publish Date: Wed, 08 Apr 2026 09:11 PM (IST)
Updated Date: Wed, 08 Apr 2026 09:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ’ਚ ਬੀਤੇ ਕੁਝ ਦਿਨਾਂ ਤੋਂ ਪੈ ਰਹੇ ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਫਸਲਾਂ ਨੂੰ ਵੱਡਾ ਨੁਕਸਾਨ ਪੁੱਜ ਰਿਹਾ ਹੈ। ਬੁੱਧਵਾਰ ਫਿਲੌਰ ਤੇ ਅੱਪਰਾ ਇਲਾਕੇ ’ਚ ਭਾਰੀ ਮੀਂਹ ਨਾਲ ਗੜੇ ਪੈਣ ਕਾਰਨ ਕਿਸਾਨ ਚਿੰਤਾ ’ਚ ਡੁੱਬ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਕੁਦਰਤੀ ਆਫ਼ਤ ਕਾਰਨ ਫਸਲਾਂ ਦਾ ਝਾੜ ਘੱਟ ਹੋਣ ਦੇ ਨਾਲ-ਨਾਲ ਨਸ਼ਟ ਹੋਣ ਦਾ ਵੀ ਖ਼ਤਰਾ ਬਣ ਗਿਆ ਹੈ। ਇਸ ਮੌਕੇ ਹਰਜੀਤ ਸਿੰਘ ਢੇਸੀ (ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਜ਼ਿਲ੍ਹਾ ਜਲੰਧਰ), ਸੁਰਿੰਦਰ ਪਾਲ ਸਿੰਘ ਢੇਸੀ (ਸੀਨੀਅਰ ਮੀਤ ਪ੍ਰਧਾਨ), ਜਸਮੇਰ ਸਿੰਘ (ਬਲਾਕ ਪ੍ਰਧਾਨ ਫਿਲੌਰ, ਭੀਕੇਯੂ ਰਾਜੇਵਾਲ), ਕੁਲਵੀਰ ਸਿੰਘ ਚੀਮਾ (ਸਰਕਲ ਪ੍ਰਧਾਨ), ਅਤੇ ਸੁਖਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ ਬਲਾਕ ਫਿਲੌਰ) ਸਮੇਤ ਹੋਰ ਕਿਸਾਨ ਆਗੂ ਮੌਜੂਦ ਸਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਇਲਾਕਿਆਂ ’ਚ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ।