ਰਾਕੇਸ਼ ਗਾਂਧੀ, ਜਲੰਧਰ : ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਸਮੱਗਲਰ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 53 ਬੋਤਲਾਂ ਬਰਾਮਦ ਕੀਤੀਆਂ ਹਨ। ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਮੇਜਰ ਸਿੰਘ ਨੇ ਦੱਸਿਆ ਕਿ ਏਐੱਸਆਈ ਸੁਖਦੇਵ ਚੰਦ ਪੁਲਿਸ ਸਮੇਤ ਬਸਤੀ ਪੀਰਦਾਦ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਇਕ ਨੌਜਵਾਨ ਨੂੰ ਸੜਕ ਕੰਢੇ ਪਲਾਸਟਿਕ ਦੀ ਬੋਰੀ ਨਾਲ ਬੈਠਾ ਹੋਇਆ ਸੀ। ਸ਼ੱਕ ਪੈਣ 'ਤੇ ਜਦੋਂ ਬੋਰੀ ਦੀ ਤਲਾਸ਼ੀ ਲਈ ਤਾਂ ਉਸ 'ਚੋਂ ਪੰਜਾਬ ਕਿੰਗ ਮਾਰਕੇ ਦੀਆਂ 53 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਈਆਂ ਜਿਸ ਬਾਰੇ ਉਕਤ ਨੌਜਵਾਨ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਉਕਤ ਨੌਜਵਾਨ ਦੀ ਪਛਾਣ ਕੁਲਦੀਪ ਕੁਮਾਰ ਵਾਸੀ ਰਾਜਨ ਨਗਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।