ਰਾਕੇਸ਼ ਗਾਂਧੀ, ਜਲੰਧਰ : ਥਾਣਾ ਨੰਬਰ-2 ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਗੁਰਪ੍ਰਰੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਬਿੰਦਰ ਸਿੰਘ ਨੇ ਪੁਲਿਸ ਸਮੇਤ ਵਰਕਸ਼ਾਪ ਚੌਕ 'ਚ ਨਾਕੇਬੰਦੀ ਕੀਤੀ ਹੋਈ ਸੀ ਕਿ ਮੋਟਰਸਾਈਕਲ ਨੰਬਰ ਪੀਬੀ 08 ਡੀ ਕੇ 5994 'ਤੇ ਆਉਂਦੇ ਹੋਏ ਨੌਜਵਾਨ ਨੂੰ ਰੋਕ ਕੇ ਜਦੋਂ ਮੋਟਰਸਾਈਕਲ ਦੇ ਕਾਗਜ਼ ਦਿਖਾਉਣ ਲਈ ਕਿਹਾ ਤਾਂ ਉਹ ਟਾਲ-ਮਟੋਲ ਕਰਨ ਲੱਗਾ। ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਉਕਤ ਨੌਜਵਾਨ ਦੀ ਪਛਾਣ ਦੀ ਦੀਪਕ ਵਾਸੀ ਗਾਂਧੀ ਕੈਂਪ ਵਜੋਂ ਹੋਈ, ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ।