ਲੋੜਵੰਦ ਬੱਚਿਆਂ ਦੀ ਕੀਤੀ ਮਦਦ
ਸਰਕਾਰੀ ਪ੍ਰਾਇਮਰੀ ਸਕੂਲ ਨੰਦਨਪੁਰ ਵਿਖੇ ਲੋੜਵੰਦ ਬੱਚਿਆਂ ਦੀ ਕੀਤੀ ਮਦਦ
Publish Date: Fri, 23 Jan 2026 06:25 PM (IST)
Updated Date: Fri, 23 Jan 2026 06:27 PM (IST)
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਸਰਕਾਰੀ ਪ੍ਰਾਇਮਰੀ ਸਕੂਲ ਨੰਦਨਪੁਰ ਵਿਖੇ ਸਮਾਜ ਸੇਵੀ ਸੱਜਣਾਂ ਵੱਲੋਂ ਲੋੜਵੰਦ ਬੱਚਿਆਂ ਦੀ ਮਦਦ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਦੌਰਾਨ ਕਰੀਬ 200 ਲੋੜਵੰਦ ਬੱਚਿਆਂ ਨੂੰ ਜੁੱਤੀਆਂ ਦੇ ਜੋੜੇ ਵੰਡੇ ਗਏ। ਇਸ ਮੌਕੇ ਸਮਾਜ ਸੇਵਕ ਕਸ਼ਮੀਰ ਸਿੰਘ ਗਿੱਲ, ਅਮਰਜੀਤ ਸਿੰਘ ਗਿੱਲ, ਐੱਸਪੀਐੱਲ ਸਿੰਘ, ਸਿਮਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਅਮਨਦੀਪ ਸਿੰਘ ਅਤੇ ਆਸ਼ੀਸ਼ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚੇ ਸਾਡਾ ਆਉਣ ਵਾਲਾ ਭਵਿੱਖ ਹਨ ਅਤੇ ਉਨ੍ਹਾਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਸਮਾਜ ਸੇਵਕਾਂ ਨੇ ਕਿਹਾ ਕਿ ਅਜਿਹੇ ਕਾਰਜਾਂ ਨਾਲ ਬੱਚਿਆਂ ਦਾ ਮਨੋਬਲ ਵਧਦਾ ਹੈ ਅਤੇ ਉਹ ਆਪਣੀ ਪੜ੍ਹਾਈ ’ਤੇ ਵਧੇਰੇ ਧਿਆਨ ਦੇ ਸਕਦੇ ਹਨ। ਸਕੂਲ ਸਟਾਫ਼ ਵੱਲੋਂ ਸਮਾਜ ਸੇਵਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।