ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ : ਭਗਤ
ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ : ਮੋਹਿੰਦਰ ਭਗਤ
Publish Date: Thu, 22 Jan 2026 08:42 PM (IST)
Updated Date: Thu, 22 Jan 2026 08:45 PM (IST)
-ਕੈਬਨਿਟ ਮੰਤਰੀ ਨੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਤੇ ਬੂਟ ਵੰਡੇ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਠੰਢ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਬੁੱਧਵਾਰ ਨੂੰ ਭਾਰਗੋ ਕੈਂਪ ਸਥਿਤ ਰੋਸ਼ਨ ਲਾਲ ਕਮਿਊਨਿਟੀ ਹਾਲ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਅਤੇ ਕਮਜ਼ੋਰ ਵਰਗ ਦੀ ਭਲਾਈ ਸਮੇਤ ਹਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਭਗਤ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕਰਨ ਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ, ਰਾਕੇਸ਼ ਰਾਣਾ, ਕੌਂਸਲਰ ਪਤੀ ਸੁਦੇਸ਼ ਭਗਤ ਆਦਿ ਵੀ ਮੌਜੂਦ ਸਨ।