
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ,

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਸੱਤ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਦੋ ਨਾਜਾਇਜ਼ ਹਥਿਆਰ ਅਤੇ ਡਰਗ ਮਨੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਸਤਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਸੁਭਾਨਾ ਰੋਡ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ ਅਤੇ ਪਿੱਛੇ ਦੀ ਭੱਜਣ ਲੱਗਾ। ਸ਼ੱਕ ਪੈਣ ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਜਾ ਵਾਸੀ ਸੁਦਾਮਾ ਵਿਹਾਰ ਜਲੰਧਰ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਕੋਲੋਂ ਭੱਜਣ ਦਾ ਕਾਰਨ ਪੁੱਛਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ 60 ਗ੍ਰਾਮ ਹੈਰੋਇਨ, ਇੱਕ ਪਿਸਤੌਲ, ਇੱਕ ਦੇਸੀ ਕੱਟਾ ਤੇ 2500 ਰੁਪਏ ਦੀ ਨਗਦੀ ਬਰਾਮਦ ਹੋਈ। ਜਿਸ ’ਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਐੱਨਡੀਪੀਐੱਸ ਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਮੁਢਲੀ ਜਾਂਚ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਖਿਲਾਫ ਇਸ ਤੋਂ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ।