- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਿੱਕੀ ਭਾਜਪਾ ਦੇ ਸੰਗਠਨਕ ਇਤਿਹਾਸ ’ਚ ਨਵਾਂ ਅਧਿਆਇ ਲਿਖਣਗੇ: ਢਿੱਲੋਂ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਪਿਛਲੇ ਦਿਨੀਂ ਭਾਜਪਾ ਵੱਲੋਂ ਸੁਸ਼ੀਲ ਸ਼ਰਮਾ ਦੀ ਜਗ੍ਹਾ ਅਸ਼ੋਕ ਸਰੀਨ ਹਿੱਕੀ ਨੂੰ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸ਼ਨਿਚਰਵਾਰ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਅਹੁਦਾ ਸੰਭਾਲਿਆ। ਇਸ ਮੌਕੇ ਭਾਜਪਾ ਦਫ਼ਤਰ ’ਚ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ’ਚ ਹਜ਼ਾਰਾਂ ਦੀ ਗਿਣਤੀ 'ਚ ਕਾਰਕੁੰਨ, ਅਹੁਦੇਦਾਰ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਤੇ ਸ਼ਹਿਰ ਵਾਸੀ ਸ਼ਾਮਲ ਹੋਏ। ਉਨ੍ਹਾਂ ਨੇ ਅਸ਼ੋਕ ਸਰੀਨ ਹਿੱਕੀ ਨੂੰ ਆਸ਼ੀਰਵਾਦ ਤੇ ਸਮਰਥਨ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਸ਼ੋਕ ਸਰੀਨ ਹਿੱਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਨੇ ਇੱਕ ਸਮਰਪਿਤ, ਮਿਹਨਤੀ ਅਤੇ ਸੰਘਰਸ਼ਸ਼ੀਲ ਕਾਰਕੁਨ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਵਿੱਚ ਜਲੰਧਰ ਭਾਜਪਾ ਸੰਗਠਨ ਨਵੀਆਂ ਉਚਾਈਆਂ ਨੂੰ ਛੂਹੇਗਾ ਅਤੇ ਸੰਗਠਨਕ ਪੱਖੋਂ ਨਵਾਂ ਇਤਿਹਾਸ ਰਚੇਗਾ।
ਢਿੱਲੋਂ ਨੇ ਕਿਹਾ ਕਿ ਭਾਜਪਾ ਦਾ ਹਰ ਕਾਰਕੁਨ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਤੇ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਸਫਲਤਾ ਦਾ ਆਧਾਰ ਹੈ। ਆਪਣੇ ਸੰਬੋਧਨ ਵਿੱਚ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪ੍ਰਦੇਸ਼ ਲੀਡਰਸ਼ਿਪ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਗਠਨ ਦੀ ਰੀਤ-ਨੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਲੋਕ-ਭਲਾਈ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਭਾਜਪਾ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਜਲੰਧਰ ਵਿੱਚ ਸੰਗਠਨਕ ਮਜ਼ਬੂਤੀ ਦੇ ਬਲ 'ਤੇ ਪਾਰਟੀ ਆਉਣ ਵਾਲੇ ਸਮੇਂ ਵਿੱਚ ਨਵੀਆਂ ਸਫਲਤਾਵਾਂ ਹਾਸਲ ਕਰੇਗੀ। ਇਸ ਪ੍ਰੋਗਰਾਮ ਵਿੱਚ ਮੁੱਖ ਤੌਰ 'ਤੇ ਮੌਜੂਦ ਪ੍ਰਦੇਸ਼ ਮਹਾਂਮੰਤਰੀ ਰਾਕੇਸ਼ ਰਾਠੌਰ, ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ, ਪ੍ਰਦੇਸ਼ ਉਪ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਅਵਿਨਾਸ਼ ਚੰਦਰ, ਸਰਬਜੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾਡ਼, ਸੰਜੀਵ ਖੰਨਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਤੇ ਜ਼ਿਲ੍ਹੇ ਦੇ ਸਾਰੇ ਮੰਡਲ ਪ੍ਰਧਾਨ, ਜ਼ਿਲ੍ਹਾ ਅਹੁਦੇਦਾਰ, ਮੋਰਚਾ ਪ੍ਰਧਾਨ, ਸੈੱਲਾਂ ਦੇ ਅਹੁਦੇਦਾਰ ਹਾਜ਼ਰ ਸਨ।