- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈਕੋਰਟ ਦੇ ਸੀਬੀਆਈ ਜਾਂਚ ਦੇ ਹੁਕਮਾਂ ਨੇ ‘ਕੱਟੜ ਇਮਾਨਦਾਰੀ’ ਦੇ ਦਾਅਵਿਆਂ ’ਤੇ ਖੜ੍ਹੇ ਕੀਤੇ ਸਵਾਲ: ਰਵਿਸ਼ ਰਾਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸ ਆਗੂ ਤੇ ਪੰਜਾਬ ਬ੍ਰਾਹਮਣ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਮੁੱਖ ਮੰਤਰੀ ਦੇ ਓਐੱਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਗੰਭੀਰ ਸਵਾਲ ਕਰਾਰ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ‘ਕੱਟੜ ਇਮਾਨਦਾਰੀ’, ਲੋਕਪਾਲ ਤੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਵਿਅਕਤੀ ’ਤੇ ਗੰਭੀਰ ਦੋਸ਼ ਲੱਗਣਾ ਚਿੰਤਾਜਨਕ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਜੇਕਰ ਸਰਕਾਰ ਕੋਲ ਲੁਕਾਉਣ ਲਈ ਕੁਝ ਨਹੀਂ ਸੀ ਤਾਂ ਐੱਫਆਈਆਰ ਦਰਜ ਕਰਨ ’ਚ ਕਥਿਤ ਦੇਰੀ ਕਿਉਂ ਹੋਈ ਤੇ ਈਡੀ ਵੱਲੋਂ ਭੇਜੇ ਗਏ ਪੱਤਰ ’ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਹੁਣ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦਾ ਰਾਹ ਖੁੱਲ੍ਹਿਆ ਹੈ। ਰਵਿਸ਼ ਰਾਜ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਭ੍ਰਿਸ਼ਟਾਚਾਰ ਜਾਂ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।