- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨਪਾਲਕੇ ਸਮਾਰਟ ਸਕੂਲ ’ਚ ਹਿੰਦੀ ਦਿਵਸ ਮਨਾਇਆ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ (ਜਲੰਧਰ) ਵਿਖੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਹੇਠ ਹਿੰਦੀ ਅਧਿਆਪਕਾ ਰੂਪ ਰਾਣੀ ਤੇ ਕਮਲਦੀਪ ਕੌਰ ਵੱਲੋਂ ਹਿੰਦੀ ਦਿਵਸ ਮਨਾਇਆ ਗਿਆ। ਇਸ ਮੌਕੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਿੰਦੀ ਭਾਸ਼ਾ ਦੀ ਮਹੱਤਤਾ ਵਿਸ਼ੇ ’ਤੇ ਪੋਸਟਰ ਮੇਕਿੰਗ ਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ’ਚ 45 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਰੰਗ-ਬਿਰੰਗੇ ਤੇ ਪ੍ਰਭਾਵਸ਼ਾਲੀ ਪੋਸਟਰ ਬਣਾਏ ਤੇ ਸੁੰਦਰ ਲਿਖਾਈ ਮੁਕਾਬਲੇ ’ਚ ਲੇਖ ਲਿਖੇ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤਾਂ, ਭਾਸ਼ਣਾਂ ਤੇ ਕੋਰੀਓਗ੍ਰਾਫੀ ਰਾਹੀਂ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰੋਗਰਾਮ ਦੌਰਾਨ ਹਿੰਦੀ ਅਧਿਆਪਕਾ ਰੂਪ ਰਾਣੀ ਤੇ ਕਮਲਦੀਪ ਕੌਰ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਨੂੰ ਬੋਲਣ, ਪੜ੍ਹਨ ਤੇ ਲਿਖਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਹਿੰਦੀ ਭਾਸ਼ਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਕਰਵਾਉਣ ’ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੀ ਇੰਚਾਰਜ ਪਰਮਿੰਦਰਜੀਤ ਕੌਰ ਤੇ ਹੋਰ ਸਹਿਯੋਗੀ ਅਧਿਆਪਕਾਂ ਨੇ ਵੀ ਯੋਗਦਾਨ ਪਾਇਆ। ਸਟੇਜ ਸਕੱਤਰ ਦੀ ਭੂਮਿਕਾ ਰੂਪ ਰਾਣੀ ਤੇ ਕਮਲਦੀਪ ਕੌਰ ਨੇ ਨਿਭਾਈ। ਅੰਤ ’ਚ ਪ੍ਰਿੰਸੀਪਲ ਤੇ ਸਕੂਲ ਸਟਾਫ਼ ਵੱਲੋਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।