- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਆਈਟੀ ਜਲੰਧਰ ਵਿੱਚ 1 ਤੋਂ 30 ਸਤੰਬਰ ਤੱਕ ਹਿੰਦੀ ਮਹੀਨੇ ਦਾ ਉਦਘਾਟਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਜਲੰਧਰ
ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਐਨਆਈਟੀ ਜਲੰਧਰ ਵਿੱਚ ਪਹਿਲੀ ਸਤੰਬਰ ਨੂੰ ਹਿੰਦੀ ਮਹੀਨਾ 2026 ਦਾ ਉਦਘਾਟਨ ਕੀਤਾ ਗਿਆ। ਸੰਸਥਾ ਦੀ ਰਾਜਭਾਸ਼ਾ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ 30 ਸਤੰਬਰ ਤੱਕ ਚੱਲੇਗਾ। ਹਿੰਦੀ ਮਹੀਨੇ ਦੇ ਉਦਘਾਟਨ ਸਮਾਗਮ ’ਚ ਐੱਨਆਈਟੀ ਜਲੰਧਰ ਦੇ ਡਾਇਰੈਕਟਰ ਤੇ ਰਾਜ ਭਾਸ਼ਾ ਕਾਰਜਾਨਵਯਨ ਕਮੇਟੀ ਦੇ ਚੇਅਰਮੈਨ ਪ੍ਰੋ. ਬਿਨੋਦ ਕੁਮਾਰ ਕਨੌਜੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪ੍ਰੋ. ਏ. ਕੇ ਚੌਧਰੀ, ਚੇਅਰਮੈਨ, ਹਿੰਦੀ ਸੈੱਲ; ਡਾ. ਸਤੀਸ਼ ਕੁਮਾਰ ਅਵਸਥੀ, ਵਾਈਸ-ਚੇਅਰਮੈਨ; ਡਾ. ਧਨਵੰਤਰੀ ਪ੍ਰਕਾਸ਼ ਤ੍ਰਿਪਾਠੀ, ਕੋਆਰਡੀਨੇਟਰ, ਡਾ. ਅਨਿਲ ਕੁਮਾਰ ਯਾਦਵ ਤੋਂ ਇਲਾਵਾ ਸੰਸਥਾ ਦੇ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਵੀ ਮੌਜੂਦ ਸਨ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਕਿਹਾ ਕਿ ਹਿੰਦੀ ਸਾਡੇ ਦੇਸ਼ ਦੀ ਇੱਕ ਅਹਿਮ ਭਾਸ਼ਾ ਹੈ ਅਤੇ ਸਾਨੂੰ ਇਸ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਿੰਦੀ ਮਹੀਨਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਹਿੰਦੀ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਦਾ ਇੱਕ ਵਧੀਆ ਮੌਕਾ ਹੈ। ਉਨ੍ਹਾਂ ਨੇ ਸਾਰਿਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਕਿਹਾ।
ਪ੍ਰੋ. ਏ ਕੇ ਚੌਧਰੀ ਅਤੇ ; ਡਾ. ਸਤੀਸ਼ ਕੁਮਾਰ ਅਵਸਥੀ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਮਾਂ-ਬੋਲੀ ਤੇ ਭਾਰਤੀ ਭਾਸ਼ਾਵਾਂ ਨੂੰ ਸੰਭਾਲਣ ਅਤੇ ਉਨ੍ਹਾਂ ਨੂੰ ਅੱਗੇ ਲਿਜਾਣ ਦੀ ਮਹੱਤਤਾ ਬਾਰੇ ਗੱਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਖੁਦ ਲਿਖੀਆਂ ਹਿੰਦੀ ਕਵਿਤਾਵਾਂ ਵੀ ਸੁਣਾਈਆਂ। ਪ੍ਰੋਗਰਾਮ ਦੇ ਅੰਤ ਵਿੱਚ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ। ਹਿੰਦੀ ਮਹੀਨੇ ਦੌਰਾਨ ਰਾਜਭਾਸ਼ਾ ਕਮੇਟੀ ਵੱਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਲਈ ਵੱਖ-ਵੱਖ ਪ੍ਰੋਗਰਾਮ ਅਤੇ ਮੁਕਾਬਲੇ ਕਰਵਾਏ ਜਾਣਗੇ। ਵਿਦਿਆਰਥੀਆਂ ਲਈ ਡਿਬੇਟ, ਕੁਇਜ਼, ਕਹਾਣੀ ਸੁਣਾਉਣ ਅਤੇ ਓਪਨ ਮਾਈਕ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।