ਡੇਰਾ ਸੱਚਖੰਡ ਬੱਲਾਂ ਵਿਖੇ ਇਤਿਹਾਸਕ ਪਹਿਲ, CM ਮਾਨ ਅੱਜ ਰੱਖਣਗੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਨਜ਼ਦੀਕ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਨੇੜਲੇ ਪਿੰਡ ਨੌਗੱਜਾ ਵਿਖੇ ਵਿਸ਼ਵ ਪ੍ਰਸਿੱਧ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਹ ਅਧਿਐਨ ਕੇਂਦਰ ਡੇਰਾ ਸੱਚਖੰਡ ਬੱਲਾਂ ਦੀ ਗੱਦੀ ਮਸ਼ੀਨ ਪਦਮ ਸ਼੍ਰੀ ਸਨ ਸ੍ਰੀ ਨਿਰੰਜਨ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਕਰੀਬ 11.30 ਵਜੇ ਪਹੁੰਚ ਰਹੇ ਹਨ। ਇਸ ਲਾਸਾਨੀ ਪ੍ਰੋਜੈਕਟ ਨਾਲ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ
Publish Date: Sun, 09 Aug 2026 10:41 AM (IST)
Updated Date: Sun, 09 Aug 2026 10:46 AM (IST)
ਤੇਜਿੰਦਰ ਕੌਰ ਥਿੰਦ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਨਜ਼ਦੀਕ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦੇ ਨੇੜਲੇ ਪਿੰਡ ਨੌਗੱਜਾ ਵਿਖੇ ਵਿਸ਼ਵ ਪ੍ਰਸਿੱਧ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਣ ਜਾ ਰਹੇ ਹਨ। ਇਹ ਅਧਿਐਨ ਕੇਂਦਰ ਡੇਰਾ ਸੱਚਖੰਡ ਬੱਲਾਂ ਦੀ ਗੱਦੀ ਮਸ਼ੀਨ ਪਦਮ ਸ਼੍ਰੀ ਸਨ ਸ੍ਰੀ ਨਿਰੰਜਨ ਦਾਸ ਜੀ ਮਹਾਰਾਜ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਕਰੀਬ 11.30 ਵਜੇ ਪਹੁੰਚ ਰਹੇ ਹਨ। ਇਸ ਲਾਸਾਨੀ ਪ੍ਰੋਜੈਕਟ ਨਾਲ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਹੀ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨੂੰ ਵਿਸ਼ਵ ਪੱਧਰ 'ਤੇ ਫੈਲਾਉਣ ਲਈ ਇਹ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।
ਇਸ ਮੌਕੇ ਸੰਗਤਾਂ ਦਾ ਭਾਰੀ ਇਕੱਠ ਹੈ। ਇਲਾਕੇ ਦੀਆਂ ਮੰਨੀਆਂ ਪ੍ਰਮੰਨੀਆਂ ਸ਼ਖ਼ਸ਼ੀਅਤਾਂ ਵੀ ਮੌਜੂਦ ਹਨ। ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
25 ਕਰੋੜ ਰੁਪਏ ਦਾ ਵੱਡਾ ਪ੍ਰੋਜੈਕਟ ਇਹ ਅਧਿਐਨ ਕੇਂਦਰ ਲਗਭਗ 10 ਏਕੜ ਜ਼ਮੀਨ 'ਤੇ 25 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਇਸ ਇਤਿਹਾਸਕ ਕਾਰਜ ਲਈ 6.25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਸਮਾਗਮ ਦੌਰਾਨ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ ਮੁੱਖ ਮੰਤਰੀ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕਰਨਗੇ।
ਕੇਂਦਰ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਸਹੂਲਤਾਂ ਉੱਚ-ਪੱਧਰੀ ਖੋਜ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ, ਸਮਾਜਿਕ ਬਰਾਬਰੀ ਦੇ ਸੰਦੇਸ਼ ਅਤੇ ਮਾਨਵਤਾਵਾਦੀ ਫ਼ਲਸਫ਼ੇ 'ਤੇ ਪੀ.ਐਚ.ਡੀ. ਅਤੇ ਉੱਚ-ਪੱਧਰੀ ਖੋਜ ਕਰਨ ਵਾਲੇ ਵਿਦਵਾਨਾਂ ਲਈ ਵਿਸ਼ੇਸ਼ ਲਾਇਬ੍ਰੇਰੀ ਅਤੇ ਰਿਸਰਚ ਬਲਾਕ ਤਿਆਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੇਂਦਰ ਵਿੱਚ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਬਣਾਈ ਜਾਵੇਗੀ , ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਯਾਤਰਾਵਾਂ ਅਤੇ ਬਾਣੀ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਸੰਭਾਲੇ ਜਾਣਗੇ।
ਇਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਖੋਜਾਰਥੀਆਂ ਲਈ ਸੈਮੀਨਾਰ ਹਾਲ ਅਤੇ ਰਹਿਣ-ਸਹਿਣ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ।
ਬੇਗਮਪੁਰਾ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਵੱਡਾ ਕਦਮ ਇਸ ਨੀਂਹ ਪੱਥਰ ਸਮਾਗਮ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ ਵਿੱਚ ਅਥਾਹ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਸਰਕਾਰ ਦਾ ਇੱਕ ਨਿਵੇਕਲਾ ਅਤੇ ਸ਼ਲਾਘਾਯੋਗ ਉੱਦਮ ਮੰਨਿਆ ਜਾ ਰਿਹਾ ਹੈ।