ਕਿਸਾਨਾਂ ਦੀ ਇਤਿਹਸਕ ਕੌਮੀ ਕਾਨਫ਼ਰੰਸ 20 ਨੂੰ 20 ਸਤੰਬਰ ਨੂੰ ਕਿਸਾਨਾਂ ਦੀ ਹੋਵੇਗੀ ਇਤਿਹਸਕ ਕੌਮੀ ਕਾਨਫ਼ਰੰਸ- ਸੰਧੂ
Publish Date: Sun, 30 Aug 2026 07:42 PM (IST)
Updated Date: Mon, 31 Aug 2026 04:05 AM (IST)
ਮਨਜੀਤ ਮੱਕੜ, ਪੰਜਾਬੀ ਜਾਗਰਣ, ਗੁਰਾਇਆ : ਅੱਜ ਪਿੰਡ ਬੋਪਾਰਾਏ ਵਿਖੇ ਸ਼ਿੰਗਾਰਾ ਸਿੰਘ ਬੋਪਾਰਾਏ ਦੀ 9ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਯਾਦਗਾਰ ਤੇ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ 20-21 ਸਤੰਬਰ ਨੂੰ ਜਲੰਧਰ ਵਿਖੇ ਆਲ ਇੰਡੀਆ ਕਿਸਾਨ ਮਹਾਸਭਾ ਦੀ ਇਤਿਹਾਸਕ ਕੌਮੀ ਕਾਨਫ਼ਰੰਸ ਹੋਣ ਜਾ ਰਹੀ ਹੈ, ਜਿਸ ਦੇ ਪਹਿਲੇ ਦਿਨ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਏਕਾ ਕਰ ਕੇ ਇਸ ਕੌਮੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕੀਤੀਆਂ ਹੋਈਆਂ ਹਨ। ਸੰਧੂ ਨੇ ਅੱਗੇ ਕਿਹਾ ਕਿ ਮੋਦੀ ਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਕਰਦੇ ਹੋਏ ਜਿਸ ਢੰਗ ਨਾਲ ਕਿਸਾਨੀ ਉਪਰ ਹਮਲਾ ਬੋਲਿਆ ਜਾ ਰਿਹਾ ਹੈ, ਉਸ ਨਾਲ ਲੋਕਾਂ ਨੂੰ ਖੇਤੀ ਚੋਂ ਕੱਢ ਕੇ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਲਗਤਾਰ ਕੋਸ਼ਿਸ਼ਾਂ ਜਾਰੀ ਹਨ। ਇਸ ਮੌਕੇ ਆਰਐੱਮਪੀਆਈ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਵਿਸ਼ਵਾਸ਼ ਦਵਾਇਆ ਕਿ ਇਸ ਕਾਨਫ਼ਰੰਸ ਨੂੰ ਕਾਮਯਾਬ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਮਾਗਮ ਦੌਰਾਨ ਆਰਐੱਮਪੀਆਈ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ ਤੇ ਸੰਤੋਖ ਸਿੰਘ ਬਿਲਗਾ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਜੰਡਿਆਲਾ ਮੰਜਕੀ ਦੇ ਸਾਬਕਾ ਸਰਪੰਚ ਮੱਖਣ ਪੱਲਣ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲੀਆਂ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਪਰਮਜੀਤ ਬੋਪਾਰਾਏ ਨੇ ਸ਼ਿੰਗਾਰਾ ਸਿੰਘ ਨੂੰ ਯਾਦ ਕਰਦਿਆਂ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੇਜਰ ਫਿਲੌਰ, ਕੁਲਜੀਤ ਫਿਲੌਰ, ਰਾਮ ਨਾਥ ਦੁਸਾਂਝ, ਬਲਵਿੰਦਰ ਸਰਗੁੰਦੀ, ਗੁਰਦੀਪ ਗੋਗੀ, ਬਲਵਿੰਦਰ ਸਿੰਘ ਦੁਸਾਂਝ, ਮਨਜੀਤ ਸੂਰਜਾ, ਅਮਰੀਕ ਰੁੜਕਾ ਆਦਿ ਹਾਜ਼ਰ ਸਨ।