- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਢੰਡੋਵਾਲ ’ਚ ਐੱਚਆਈਵੀ/ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸਿਹਤ ਵਿਭਾਗ ਪੰਜਾਬ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦੀਪਕ ਚੰਦਰ ਦੀ ਅਗਵਾਈ ਵਿਚ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਐੱਚਆਈਵੀ/ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੀ ਵਿਭਾਗ ਦੀ ਨਾਟਕ ਟੀਮ ਵੱਲੋਂ ਨੁੱਕੜ ਨਾਟਕ ਰਾਹੀਂ ਇਸ ਬਿਮਾਰੀ ਦੇ ਕਾਰਨ, ਬਚਾਓ ਤੇ ਇਸ ਨਾਲ ਜੁੜੀਆਂ ਗ਼ਲਤ ਧਾਰਨਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸਐੱਮਓ ਡਾ. ਦੀਪਕ ਚੰਦਰ ਨੇ ਐੱਚਆਈਵੀ ਤੋਂ ਪੀੜਤ ਵਿਅਕਤੀਆਂ ਪ੍ਰਤੀ ਹਮਦਰਦੀ ਦੀ ਭਾਵਨਾ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਰੇਖਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਸੁਚੇਤ ਕਰਨ ਦੇ ਨਾਲ-ਨਾਲ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸਿਵਲ ਹਸਪਤਾਲ ਦੀ ਟੀਮ ਤੇ ਅੰਮ੍ਰਿਤਸਰ ਤੋਂ ਆਈ ਨਾਟਕ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਕੋਆਰਡੀਨੇਟਰ ਸਨੇਹ ਲਤਾ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।