ਐੱਚਐੱਮਵੀ ਨੇ ਪੁਰਸਕਾਰ ਸਮਾਗਮ ਕਰਵਾਇਆ
ਐੱਚਐੱਮਵੀ ਨੇ ਵਿਦਿਆਰਥੀ ਲੀਡਰਸ਼ਿਪ ਪੁਰਸਕਾਰ ਸਮਾਰੋਹ ਕਰਵਾਇਆ
Publish Date: Thu, 07 May 2026 08:04 PM (IST)
Updated Date: Thu, 07 May 2026 08:05 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਦੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਪ੍ਰਿੰਸੀਪਲ ਡਾ.ਏਕਤਾ ਖੋਸਲਾ ਦੀ ਅਗਵਾਈ ਹੇਠ ਵਿਦਿਆਰਥੀ ਲੀਡਰਸ਼ਿਪ ਪੁਰਸਕਾਰ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਡੀਨ ਵਿਦਿਆਰਥੀ ਪ੍ਰੀਸ਼ਦ ਡਾ. ਉਰਵਸ਼ੀ ਦੁਆਰਾ ਰਸਮੀ ਸਵਾਗਤ ਨਾਲ ਕੀਤੀ ਗਈ। ਇਸ ਮੌਕੇ ਡੀਨ ਅਕਾਦਮਿਕ ਡਾ. ਸੀਮਾ ਮਰਵਾਹਾ, ਡੀਨ ਯੂਥ ਵੈਲਫੇਅਰ ਡਾ. ਨਵਰੂਪ, ਆਈਕਿਊਏਸੀ ਕੋਆਰਡੀਨੇਟਰ ਡਾ. ਅੰਜਨਾ ਭਾਟੀਆ ਤੇ ਵੱਖ-ਵੱਖ ਸੁਸਾਇਟੀਆਂ ਦੇ ਇੰਚਾਰਜ ਹਾਜ਼ਰ ਹੋਏ। ਵਿਦਿਆਰਥੀਆਂ ਦੇ ਸਮਰਪਣ ਤੇ ਪ੍ਰਾਪਤੀਆਂ ਨੂੰ ਮਾਨਤਾ ਦਿੰਦੇ ਹੋਏ ਕੁੱਲ 384 ਸਰਟੀਫਿਕੇਟ ਵੰਡੇ ਗਏ। ਗੁਰਲੀਨ, ਕਮਲਪ੍ਰੀਤ, ਕ੍ਰਿਤੀ ਅਤੇ ਹਿਮਾਂਸ਼ੀ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਡਲ ਆਫ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ। ਸਟੇਜ ਦੀ ਕਾਰਵਾਈ ਹੈੱਡ ਗਰਲ ਗੁਰਲੀਨ ਕੌਰ ਨੇ ਟੀਮ ਨਾਲ ਨਿਭਾਈ। ਵਿਦਿਆਰਥੀ ਪ੍ਰੀਸ਼ਦ ਦੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ਨੂੰ ਦਰਸਾਉਂਦੀ ਪਾਵਰ ਪੁਆਇੰਟ ਪੇਸ਼ਕਾਰੀ ਵਿੱਚ ਉਨ੍ਹਾਂ ਦੀਆਂ ਸਾਲ ਭਰ ਦੀਆਂ ਸਰਗਰਮੀਆਂ ਨੂੰ ਉਜਾਗਰ ਕੀਤਾ ਗਿਆ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਵਿਦਿਆਰਥੀ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਸੰਸਥਾ ਦੀਆਂ ਸਰਗਰਮੀਆਂ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਸਵਿਤਾ ਮਹਿੰਦਰੂ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।