
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਚਐੱਮਵੀ ਵੱਲੋਂ ਜੰਗੀ ਯੋਧਿਆਂ ਤੇ ਵੀਰ ਨਾਰੀਆਂ ਦਾ ਸਨਮਾਨ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਹੰਸਰਾਜ ਮਹਿਲਾ ਮਹਾ ਵਿਦਿਆਲਿਆ ਜਲੰਧਰ ਦੀ ਐੱਨਸੀਸੀ ਯੂਨਿਟ ਵੱਲੋਂ ਐਕਸ-ਸਰਵਿਸਮੈਨ ਵੈਲਫੇਅਰ ਐਸੋਸੀਏਸ਼ਨ, ਭੋਗਪੁਰ ਦੇ ਸਹਿਯੋਗ ਨਾਲ ਹਥਿਆਰਬੰਦ ਸੈਨਾਵਾਂ ਦੇ ਜੰਗੀ ਯੋਧਿਆਂ ਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ’ਚ ਵਾਣੀ ਵਿਜ ਨੇ ਮੁੱਖ ਮਹਿਮਾਨ ਤੇ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਗੁਰਮੇਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਤੇ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਕੈਪਟਨ ਗੁਰਮੇਲ ਸਿੰਘ ਨੇ ਸਾਬਕਾ ਸੈਨਿਕਾਂ ਦੀਆਂ ਪ੍ਰਾਪਤੀਆਂ ਤੇ ਵੱਖ-ਵੱਖ ਵੀਰਤਾ ਪੁਰਸਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਰਗਿਲ ਯੁੱਧ ਤੇ 1971 ਦੀ ਜੰਗ ’ਚ ਸ਼ਹੀਦ ਹੋਏ ਸੈਨਿਕਾਂ ਦੀਆਂ ਪਤਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਚਐੱਮਵੀ ਤੇ ਐਕਸ-ਸਰਵਿਸਮੈਨ ਵੈਟਰਨਜ਼ ਐਸੋਸੀਏਸ਼ਨ ਵਿਚਕਾਰ ਸਮਝੌਤੇ ’ਤੇ ਦਸਤਖਤ ਵੀ ਕੀਤੇ ਗਏ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤਾਂ ਨੇ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਇਆ। ਇਸ ਮੌਕੇ ਕਾਲਜ ਦੇ ਅਧਿਆਪਕਾਂ ਤੇ ਐੱਨਸੀਸੀ, ਐੱਨਐੱਸਐੱਸ ਤੇ ਸਟੂਡੈਂਟ ਕੌਂਸਲ ਦੇ ਵਲੰਟੀਅਰ ਹਾਜ਼ਰ ਸਨ।