ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵਿਦਿਆਰਥੀ : ਮਿਸ਼ਰਾ
ਐੱਚਐੱਮਵੀ ’ਚ ਰਾਸ਼ਟਰੀ ਯੁਵਾ ਦਿਵਸ ਮੌਕੇ ਵੈਬਿਨਾਰ ਕਰਵਾਇਆ
Publish Date: Mon, 12 Jan 2026 06:45 PM (IST)
Updated Date: Mon, 12 Jan 2026 06:48 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਐੱਚਐੱਮਵੀ ਦੀ ਵਿਦਿਆਰਥੀ ਪ੍ਰੀਸ਼ਦ ਵੱਲੋਂ ਸਵਾਮੀ ਵਿਵੇਕਾਨੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ‘ਵਿਕਸਤ ਭਾਰਤ-ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਵੈਬੀਨਾਰ ਕਰਵਾਇਆ, ਜਿਸ ਦੀ ਮੁੱਖ ਬੁਲਾਰਣ ਸੀਮਾ ਮਿਸ਼ਰਾ (ਪ੍ਰਧਾਨ, ਮਹਿਲਾ ਹਾਟ ਸੋਸਾਇਟੀ) ਸਨ। ਵਿਦਿਆਰਥੀ ਪ੍ਰੀਸ਼ਦ ਦੀ ਡੀਨ ਡਾ. ਉਰਵਸ਼ੀ ਮਿਸ਼ਰਾ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਤੇ ਵਿਕਸਤ ਭਾਰਤ ਦੇ ਸਪਨੇ ਨੂੰ ਸਾਕਾਰ ਕਰਨ ’ਚ ਨੌਜਵਾਨਾਂ ਦੀ ਅਹੰਮ ਭੂਮਿਕਾ ’ਤੇ ਰੌਸ਼ਨੀ ਪਾਈ। ਸੀਮਾ ਮਿਸ਼ਰਾ ਨੇ ਆਪਣੇ ਸੰਬੋਧਨ ’ਚ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਸਿਰਫ਼ ਸਰਕਾਰੀ ਨੀਤੀ ਨਹੀਂ, ਸਗੋਂ ਨੌਜਵਾਨਾਂ ਲਈ ਕਰਮ ਕਰਨ ਦਾ ਸੱਦਾ ਹੈ ਤੇ ਅਸਲ ਵਿਕਾਸ ਵਿਅਕਤੀਗਤ ਜ਼ਿੰਮੇਵਾਰੀ ਨਾਲ ਸ਼ੁਰੂ ਹੁੰਦਾ ਹੈ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਵਿਦਿਆਰਥੀ ਪ੍ਰੀਸ਼ਦ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਰਾਸ਼ਟਰ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਆਦਰਸ਼ਾਂ ਨੂੰ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਲਈ ਥੀਮ ਆਧਾਰਿਤ ਆਨਲਾਈਨ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰੋਗਰਾਮ ’ਚ ਡਾ. ਅੰਜਨਾ ਭਾਟੀਆ (ਆਈਕਿਊਏਸੀ ਕੋਆਰਡੀਨੇਟਰ), ਸਵਿਤਾ ਮਹੇਂਦਰੂ (ਸਹਿ-ਡੀਨ) ਸਮੇਤ ਫੈਕਲਟੀ ਮੈਂਬਰ ਮੌਜੂਦ ਰਹੇ।