ਐੱਚਐੱਮਵੀ ਦਾ ਨਾਂ ਕੀਤਾ ਰੋਸ਼ਨ
ਐੱਚਐੱਮਵੀ ਦੀ ਵਿਦਿਆਰਥਣ ਨੇ ਸੰਸਥਾ ਦਾ ਨਾਮ ਰੋਸ਼ਨ ਕੀਤਾ
Publish Date: Mon, 11 May 2026 06:40 PM (IST)
Updated Date: Mon, 11 May 2026 06:42 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ ਦੇ ਐੱਮਐੱਸਸੀ ਕੈਮਿਸਟਰੀ ਸਮੈਸਟਰ-ਤੀਸਰੇ ਦੀ ਵਿਦਿਆਰਥਣ ਪ੍ਰਿਅੰਕਾ ਸ਼ਰਮਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਉਸਨੇ ਯੂਨੀਵਰਸਿਟੀ ਵਿੱਚ ਉੱਚਤਮ 9.38 ਐੱਸ.ਜੀ.ਪੀ.ਏ. ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਪ੍ਰਿਅੰਕਾ ਸ਼ਰਮਾ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਸ਼੍ਰੇਸ਼ਠਤਾ ਵੱਲ ਪ੍ਰੇਰਿਤ ਕਰਨ ਲਈ ਅਧਿਆਪਕਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਵਿਭਾਗ ਮੁਖੀ ਦੀਪਸ਼ਿਖਾ ਨੇ ਇਸ ਉਪਲੱਬਧੀ ਤੇ ਖੁਸ਼ੀ ਪ੍ਰਗਟਾਉਂਦੇ ਹੋਏ ਪ੍ਰਿਅੰਕਾ ਦੀ ਮਿਹਨਤ, ਇਮਾਨਦਾਰੀ ਅਤੇ ਪੜ੍ਹਾਈ ਪ੍ਰਤੀ ਉਸ ਦੀ ਲਗਨ ਦੀ ਭਰਪੂਰ ਪ੍ਰਸ਼ੰਸਾ ਕੀਤੀ।