ਐੱਚਐੱਮਵੀ ਦਾ ਨਾਂ ਰੋਸ਼ਨ ਕੀਤਾ
ਐੱਚਐੱਮਵੀ ਦੀ ਵਿਦਿਆਰਥਣ ਨੇ ਸੰਸਥਾ ਦਾ ਨਾਮ ਰੋਸ਼ਨ ਕੀਤਾ
Publish Date: Tue, 12 May 2026 06:56 PM (IST)
Updated Date: Tue, 12 May 2026 06:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਹੰਸ ਰਾਜ ਮਹਿਲਾ ਮਹਾ ਵਿਦਿਆਲਾ ਦੀ ਐੱਮਐੱਸਸੀ ਗਣਿਤ ਸਮੈਸਟਰ-1 ਦੀ ਵਿਦਿਆਰਥਣ ਨਵਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚਤਮ ਐੱਸਜੀਪੀਏ ਹਾਸਲ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਨਵਨੀਤ ਕੌਰ ਨੂੰ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਭਾਗ ਮੁਖੀ ਡਾ. ਗਗਨਦੀਪ ਨੇ ਵਿਦਿਆਰਥਣ ਦੀ ਮਿਹਨਤ ਅਤੇ ਪੜ੍ਹਾਈ ਪ੍ਰਤੀ ਸਮਰਪਣ ਦੀ ਸ਼ਲਾਘਾ ਕੀਤੀ। ਡਾ. ਦੀਪਾਲੀ ਤੇ ਡਾ. ਗੌਰਵ ਵਰਮਾ ਨੇ ਵੀ ਵਿਦਿਆਰਥਣ ਨੂੰ ਵਧਾਈ ਦਿੱਤੀ।