ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹੋਲਾ ਮਹੱਲਾ ਲੰਗਰ ਆਰੰਭ
ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਹੋਲਾ ਮਹੱਲਾ ਲੰਗਰ ਆਰੰਭ
Publish Date: Mon, 02 Mar 2026 06:56 PM (IST)
Updated Date: Mon, 02 Mar 2026 06:58 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਅੱਜ ਸ਼ਹੀਦ ਉਧਮ ਸਿੰਘ ਵੈਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ ਵੱਲੋਂ ਸੁੱਚੀ ਪਿੰਡ ਨੈਸ਼ਨਲ ਹਾਈਵੇ ’ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਪੂਰਨ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ 14ਵਾਂ ਹੋਲਾ ਮਹੱਲਾ ਲੰਗਰ ਸਮੂਹ ਸਿੰਘ ਸਭਾਵਾਂ ਦੇ ਸਹਿਯੋਗ ਤੇ ਸੰਗਤਾਂ ਦੀ ਸ਼ਰਧਾ ਨਾਲ ਸ਼ੁਰੂ ਆਰੰਭ ਹੋਇਆ। ਇਸ ਮੌਕੇ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਜਾਇਆ ਹੋਲਾ ਮਹੱਲਾ ਸਾਨੂੰ ਜ਼ੁਲਮ ਨਾਲ ਟੱਕਰ ਲੈਣ ਤੇ ਮਾਨਵਤਾ ਦੇ ਸੇਵਾ ਕਰਨ ਦਾ ਸਹੀ ਸੁਨੇਹਾ ਦਿੰਦਾ ਹੈ। ਚੇਅਰਮੈਨ ਰਣਜੀਤ ਸਿੰਘ ਰਾਣਾ ਨੇ ਸਮੂਹ ਸਿੰਘ ਸਭਾਵਾਂ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਕੁਲਵੰਤ ਸਿੰਘ ਸੰਤੋਖਪੁਰਾ, ਬੀਬੀ ਸੁਖਵਿੰਦਰ ਕੌਰ ਡੇਰਾ ਬਸ਼ੀਰਪੁਰਾ, ਹਰਿੰਦਰ ਸਿੰਘ ਢੀਂਡਸਾ ਹਲਕਾ ਇੰਚਾਰਜ, ਜਗਜੀਤ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ ਖਾਲਸਾ, ਫੁੰਮਣ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਸਿੰਘ, ਅਵਤਾਰ ਸਿੰਘ ਓਮ ਪ੍ਰਕਾਸ਼ ਆਦਿ ਹਾਜ਼ਰ ਸਨ।