- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਭਾਜਪਾ ਦੀ ਛੋਟੀ ਅਤੇ ਨਕਾਰਾਤਮਕ ਸੋਚ ਦਾ ਪ੍ਰਤੀਕ : ਹਰਜੋਤ ਕੌਰ ਲੋਹਟੀਆ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ‘ਆਪ’ ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ ਨੇ ਦਿੱਲੀ ਵਿੱਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੇ ਭਾਜਪਾ ਆਗੂਆਂ ਦੇ ਬਿਆਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਭਾਜਪਾ ਦੀ ਛੋਟੀ ਤੇ ਨਕਾਰਾਤਮਕ ਸੋਚ ਦਾ ਪ੍ਰਤੀਕ ਹੈ। ਹਵਾ ਪ੍ਰਦੂਸ਼ਣ ਇੱਕ ਗੰਭੀਰ ਵਾਤਾਵਰਣਕ ਸਮੱਸਿਆ ਹੈ, ਜਿਸ ਦਾ ਹੱਲ ਸਿਆਸੀ ਦੂਸ਼ਣਬਾਜ਼ੀ ਜਾਂ ਬਿਆਨਬਾਜ਼ੀ ਨਾਲ ਨਹੀਂ, ਸਗੋਂ ਸਾਰੀਆਂ ਸਰਕਾਰਾਂ ਅਤੇ ਸਬੰਧਤ ਏਜੰਸੀਆਂ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਲੋਹਟੀਆ ਨੇ ਕਿਹਾ ਕਿ ਪ੍ਰਦੂਸ਼ਣ ਦੀ ਸਮੱਸਿਆ ਕਿਸੇ ਇੱਕ ਸੂਬੇ ਤੱਕ ਸੀਮਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਸਮੇਂ ਦੀ ਮੁੱਖ ਲੋੜ ਹੈ। ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਲੋੜੀਂਦੀਆਂ ਮਸ਼ੀਨਾਂ, ਸਹੂਲਤਾਂ ਤੇ ਸਰਕਾਰੀ ਸਹਿਯੋਗ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਸਿਆਸੀ ਦੋਸ਼ ਲਗਾਉਣ ਦੀ ਬਜਾਏ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਈ ਜਾਵੇ।