ਮਾਡਲ ਟਾਊਨ ’ਚ ਮਨਾਇਆ ਹੋਲਾ ਮਹੱਲਾ
ਮਾਡਲ ਟਾਊਨ ਵਿਖੇ ਮਨਾਇਆ ਹੋਲੇ ਮਹੱਲੇ ਦਾ ਦਿਹਾੜਾ
Publish Date: Thu, 05 Mar 2026 06:38 PM (IST)
Updated Date: Thu, 05 Mar 2026 06:41 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਸ਼ੁਰੂ ਕੀਤੇ ਗਏ ਹੋਲੇ-ਮਹੱਲੇ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕੀਰਤਨੀ ਜੱਥੇ ਭਾਈ ਬਲਦੇਵ ਸਿੰਘ ਤੇ ਭਾਈ ਆਤਮਾ ਸਿੰਘ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਹੋਲੇ-ਮੁਹੱਲੇ ਦੇ ਪਾਵਨ ਦਿਹਾੜੇ ਸਬੰਧੀ ਗੁਰਮਤਿ ਵਿਚਾਰਾਂ ਕਰਦਿਆਂ ਹੋਏ ਸਿੱਖ ਇਤਿਹਾਸ ਤੇ ਗੁਰੂਆਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਡਾ. ਐੱਚਐੱਮ ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ।