Holiday Alert ! ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੜ੍ਹੋ DC ਵੱਲੋਂ ਜਾਰੀ ਤਾਜ਼ਾ ਆਰਡਰ
DC ਨੇ ਕਿਹਾ ਕਿ 22 ਨਵੰਬਰ ਨੂੰ ਨਗਰ ਨਿਗਮ ਜਲੰਧਰ ਦੀ ਹਦੂਦ 'ਚ ਆਉਂਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ (ਦੁਪਹਿਰ 12 ਵਜੇ ਤੋਂ ਪਹਿਲਾਂ) ਰਹੇਗੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਅੱਧੇ ਦਿਨ ਦੀ ਛੁੱਟੀ ਦਾ ਫੈਸਲਾ ਕੀਤਾ ਗਿਆ ਹੈ।
Publish Date: Fri, 21 Nov 2025 03:44 PM (IST)
Updated Date: Fri, 21 Nov 2025 04:02 PM (IST)
ਜਤਿੰਦਰ ਪੰਮੀ, ਜਲੰਧਰ : ਸ੍ਰੀ ਗੁਰੂ ਤੇਗ ਬਹਾਦੁਰ ਜੀ (Guru Teg Bahadur ji) ਦੇ 350ਵੇਂ ਸ਼ਹੀਦੀ ਦਿਵਸ (350th Shaheedi Diwas) ਨੂੰ ਲੈ ਕੇ ਸ਼ਨਿਚਰਵਾਰ ਨੂੰ ਜਲੰਧਰ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਰਹੇਗੀ। ਡੀਸੀ ਜਲੰਧਰ (DC Jalandhar) ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਹੈ।
ਡੀਸੀ ਨੇ ਕਿਹਾ ਕਿ 22 ਨਵੰਬਰ ਨੂੰ ਨਗਰ ਨਿਗਮ ਜਲੰਧਰ ਦੀ ਹਦੂਦ 'ਚ ਆਉਂਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ (ਦੁਪਹਿਰ 12 ਵਜੇ ਤੋਂ ਪਹਿਲਾਂ) ਰਹੇਗੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਅੱਧੇ ਦਿਨ ਦੀ ਛੁੱਟੀ ਦਾ ਫੈਸਲਾ ਕੀਤਾ ਗਿਆ ਹੈ।
ਸ੍ਰੀਨਗਰ ਤੋਂ ਚੱਲੇ ਨਗਰ ਕੀਰਤਨ ਦਾ ਜਲੰਧਰ 'ਚ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਜੋ ਅੱਜ ਰਾਤ ਤਕ ਸ਼ਹਿਰ 'ਚ ਪਹੁੰਚ ਜਾਵੇਗਾ। ਦੱਸਣਾ ਬਣਦਾ ਹੈ ਕਿ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਸ਼ਾਮਲ ਹੋਣਾ ਹੈ। ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ 22 ਨਵੰਬਰ ਨੂੰ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਦੁਪਹਿਰ 12 ਵਜੇ ਤੋਂ ਪਹਿਲਾਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।